ਹੈਦਰਾਬਾਦ: ਅੱਜ ਦੇ ਸਮੇਂ 'ਚ ਲੋਕ ਜਲਦੀ ਬਿਮਾਰ ਹੋ ਜਾਂਦੇ ਹਨ। ਜਲਦੀ ਬਿਮਾਰੀ ਹੋਣ ਪਿੱਛੇ ਮੈਟਾਬੋਲਿਜ਼ਮ ਦਾ ਕੰਮਜ਼ੋਰ ਹੋਣਾ ਵੀ ਇੱਕ ਕਾਰਨ ਹੋ ਸਕਦਾ ਹੈ। ਸਰੀਰ ਉਦੋਂ ਹੀ ਸਿਹਤਮੰਦ ਰਹਿੰਦਾ ਹੈ, ਜਦੋਂ ਮੈਟਾਬੋਲਿਜ਼ਮ ਮਜ਼ਬੂਤ ਹੋਵੇ। ਇਸ ਕਰਕੇ ਕਈ ਬਿਮਾਰੀਆਂ ਤੋਂ ਬਚਣ ਲਈ ਮੈਟਾਬੋਲਿਜ਼ਮ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਮੈਟਾਬੋਲਿਜ਼ਮ ਭੋਜਨ ਨੂੰ ਊਰਜਾ 'ਚ ਬਦਲਣ ਦਾ ਕੰਮ ਕਰਦਾ ਹੈ। ਭੋਜਨ ਨੂੰ ਹਜ਼ਮ ਕਰਨ, ਖੂਨ ਸੰਚਾਰ, ਸਾਹ ਲੈਣ ਅਤੇ ਹਾਰਮੋਨ ਸੰਤੁਲਨ ਲਈ ਸਰੀਰ ਨੂੰ ਊਰਜਾ ਦੀ ਲੋੜ ਹੁੰਦੀ ਹੈ। ਇਹ ਊਰਜਾ ਮੈਟਾਬੋਲਿਜ਼ਮ ਤੋਂ ਮਿਲਦੀ ਹੈ। ਇਸ ਲਈ ਮਾਹਿਰਾਂ ਦਾ ਕਹਿਣਾ ਹੈ ਕਿ ਸਰੀਰ ਵਿੱਚ ਮੈਟਾਬੋਲਿਜ਼ਮ ਨੂੰ ਠੀਕ ਰੱਖਣ ਲਈ ਤੁਹਾਨੂੰ ਕਈ ਸਿਹਤਮੰਦ ਭੋਜਨਾ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਸਿਹਤਮੰਦ ਰਹਿਣ ਲਈ ਇਨ੍ਹਾਂ ਚੀਜ਼ਾਂ ਨੂੰ ਬਣਾਓ ਆਪਣੀ ਖੁਰਾਕ ਦਾ ਹਿੱਸਾ:
ਅੰਡੇ: ਅੰਡੇ ਪ੍ਰੋਟੀਨ ਨਾਲ ਭਰਪੂਰ ਹੁੰਦੇ ਹਨ। ਅੰਡੇ ਵਿੱਚ ਮੌਜੂਦ ਵਿਟਾਮਿਨ ਬੀ2 ਪਾਚਨ ਤੰਤਰ ਨੂੰ ਬਿਹਤਰ ਰੱਖਣ 'ਚ ਮਦਦ ਕਰਦਾ ਹੈ। ਇੱਕ ਅੰਡੇ ਵਿੱਚ ਲਗਭਗ ਛੇ ਗ੍ਰਾਮ ਪ੍ਰੋਟੀਨ ਹੁੰਦਾ ਹੈ। ਇਸਦੇ ਨਾਲ ਹੀ ਅੰਡੇ ਵਿੱਚ ਕੈਲੋਰੀ ਘੱਟ ਅਤੇ ਪੌਸ਼ਟਿਕ ਤੱਤ ਜ਼ਿਆਦਾ ਹੁੰਦੇ ਹਨ। ਇਸ ਲਈ ਅੰਡੇ ਮੈਟਾਬੋਲਿਜ਼ਮ ਨੂੰ ਸੁਧਾਰਨ ਲਈ ਬਹੁਤ ਫਾਇਦੇਮੰਦ ਹੁੰਦੇ ਹਨ ।
ਮਿਰਚ:ਮਿਰਚ ਸਾਡੇ ਸਰੀਰ 'ਚ ਲੋੜੀਂਦੀ ਗਰਮੀ ਵਧਾਉਣ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਹ ਗਰਮੀ ਸਰੀਰ ਦੀ ਚਰਬੀ ਨੂੰ ਪਿਘਲਾਉਣ ਵਿੱਚ ਮਦਦ ਕਰਦੀ ਹੈ। ਮਿਰਚ 'ਚ ਮੌਜੂਦ ਵਿਟਾਮਿਨ ਏ ਅਤੇ ਸੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਮੋਟਾਪੇ ਤੋਂ ਪੀੜਤ ਲੋਕ ਵੀ ਮਿਰਚ ਦਾ ਇਸਤੇਮਾਲ ਕਰ ਸਕਦੇ ਹਨ। ਇਸ ਨਾਲ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ।
ਦਾਲਚੀਨੀ: ਦਾਲਚੀਨੀ ਦੇ ਵੀ ਕਈ ਫਾਇਦੇ ਹੁੰਦੇ ਹਨ। ਭਾਰ ਘਟਾਉਣ ਲਈ ਵੀ ਦਾਲਚੀਨੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਮਿਲਦੀ ਹੈ। ਇਸਦੇ ਨਾਲ ਹੀ ਦਾਲਚੀਨੀ ਹੋਰ ਵੀ ਕਈ ਬਿਮਾਰੀਆਂ ਨਾਲ ਲੜਨ 'ਚ ਮਦਦ ਕਰਦੀ ਹੈ।
ਘਿਓ:ਘਿਓ ਮੈਟਾਬੋਲਿਜ਼ਮ ਨੂੰ ਵਧਾਉਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਘਿਓ ਵਿੱਚ ਕਨਜੁਗੇਟਿਡ ਲਿਨੋਲੇਨਿਕ ਨਾਮ ਦਾ ਐਸਿਡ ਪਾਇਆ ਜਾਂਦਾ ਹੈ। ਇਹ ਸਾਡੇ ਸਰੀਰ ਦੀ ਚਰਬੀ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਘਿਓ 'ਚ ਵਿਟਾਮਿਨ ਏ, ਡੀ, ਈ, ਕੇ ਅਤੇ ਓਮੇਗਾ ਫੈਟੀ ਐਸਿਡ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਸ ਲਈ ਆਪਣੇ ਭੋਜਨ 'ਚ ਘਿਓ ਨੂੰ ਜ਼ਰੂਰ ਸ਼ਾਮਲ ਕਰੋ। ਘਿਓ ਤੁਹਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ।
ਫ਼ਲ:ਤੁਸੀਂ ਆਪਣੀ ਖੁਰਾਕ 'ਚ ਖੱਟੇ ਫਲਾਂ ਨੂੰ ਵੀ ਸ਼ਾਮਲ ਕਰ ਸਕਦੇ ਹੋ। ਖੱਟੇ ਫਲਾਂ 'ਚ ਨਿੰਬੂ, ਕੀਵੀ ਫਲ, ਅਨਾਨਾਸ ਆਦਿ ਸ਼ਾਮਲ ਹੁੰਦੇ ਹਨ। ਇਹ ਫ਼ਲ ਮੈਟਾਬੋਲਿਜ਼ਮ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਖੱਟੇ ਫਲ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ, ਜੋ ਕਿ ਇਮਿਊਨਿਟੀ ਨੂੰ ਵਧਾਉਣ 'ਚ ਮਦਦ ਕਰਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਖੱਟੇ ਫਲਾਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।