ਪੰਜਾਬ

punjab

ETV Bharat / sukhibhava

Pulses Benefits: ਜੇਕਰ ਤੁਹਾਨੂੰ ਦੁੱਧ ਅਤੇ ਦਹੀ ਨਹੀਂ ਪਸੰਦ, ਤਾਂ ਸਿਹਤਮੰਦ ਰਹਿਣ ਲਈ ਆਪਣੀ ਖੁਰਾਕ 'ਚ ਸ਼ਾਮਲ ਕਰੋ ਇਹ ਦਾਲਾਂ - ਦੁੱਧ ਅਤੇ ਦਹੀ ਨਾਲੋਂ ਦਾਲਾਂ ਖਾਣਾ ਜ਼ਿਆਦਾ ਫਾਇਦੇਮੰਦ

ਜ਼ਿਆਦਾਤਰ ਪ੍ਰੋਟੀਨ ਦਾਲਾਂ ਵਿੱਚ ਪਾਇਆ ਜਾਂਦਾ ਹੈ, ਜੋ ਸਰੀਰ ਦੇ ਵਿਕਾਸ ਲਈ ਜ਼ਰੂਰੀ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਅਤੇ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਦਾਲਾਂ ਨੂੰ ਖਾਣ ਨਾਲ ਸਰੀਰ 'ਚ ਕੈਲਸ਼ੀਅਮ ਅਤੇ ਪ੍ਰੋਟੀਨ ਦੀ ਕਮੀ ਦੂਰ ਹੋ ਜਾਂਦੀ ਹੈ।

pulses Benefits
pulses Benefits

By

Published : Jul 5, 2023, 12:38 PM IST

ਹੈਦਰਾਬਾਦ:ਦਾਲ ਭਾਰਤੀ ਭੋਜਨ ਦਾ ਮੁੱਖ ਪਕਵਾਨ ਹੈ। ਇਹ ਪ੍ਰੋਟੀਨ ਦਾ ਭਰਪੂਰ ਸਰੋਤ ਹਨ। ਸਾਰੀਆਂ ਦਾਲਾਂ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ। ਜ਼ਿਆਦਾਤਰ ਪ੍ਰੋਟੀਨ ਸਿਰਫ਼ ਦਾਲਾਂ ਵਿੱਚ ਪਾਇਆ ਜਾਂਦਾ ਹੈ, ਜੋ ਸਰੀਰ ਦੇ ਵਿਕਾਸ ਲਈ ਸਹਾਇਕ ਹੁੰਦਾ ਹੈ। ਜੇਕਰ ਤੁਸੀਂ ਨਿਯਮਿਤ ਰੂਪ ਨਾਲ ਦਾਲਾਂ ਨੂੰ ਆਪਣੀ ਡਾਈਟ 'ਚ ਸ਼ਾਮਿਲ ਕਰਦੇ ਹੋ, ਤਾਂ ਸਰੀਰ 'ਚ ਪ੍ਰੋਟੀਨ ਅਤੇ ਕੈਲਸ਼ੀਅਮ ਦੀ ਕਮੀ ਦੂਰ ਹੋ ਜਾਵੇਗੀ ਅਤੇ ਤੁਸੀਂ ਊਰਜਾਵਾਨ ਬਣੇ ਰਹੋਗੇ।

ਇਨ੍ਹਾਂ ਦਾਲਾਂ ਨੂੰ ਆਪਣੀ ਖੁਰਾਕ 'ਚ ਕਰੋ ਸ਼ਾਮਲ:-

ਛੋਲਿਆਂ ਦੀ ਦਾਲ:ਛੋਲੇਦੀ ਦਾਲ ਫਾਈਬਰ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਛੋਲਿਆਂ 'ਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ। ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਹ ਛੋਲਿਆਂ ਦੀ ਦਾਲ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹਨ। ਇਹ ਦਾਲ ਬਲੱਡ ਪ੍ਰੈਸ਼ਰ ਨੂੰ ਨਾਰਮਲ ਰੱਖਣ 'ਚ ਮਦਦ ਕਰਦੀ ਹੈ।

ਮਸਰ ਦੀ ਦਾਲ:ਮਸਰ ਦੀ ਦਾਲ ਪ੍ਰੋਟੀਨ, ਆਇਰਨ, ਵਿਟਾਮਿਨ ਸੀ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਜ਼ਿੰਕ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਹ ਦਾਲ ਬਹੁਤ ਸਵਾਦਿਸ਼ਟ ਹੁੰਦੀ ਹੈ। ਤੁਸੀਂ ਚਾਹੋ ਤਾਂ ਇਸ ਨੂੰ ਸਬਜ਼ੀਆਂ 'ਚ ਮਿਲਾ ਕੇ ਵੀ ਖਾ ਸਕਦੇ ਹੋ। ਇਹ ਦਾਲ ਸਰੀਰ ਵਿੱਚ ਪ੍ਰੋਟੀਨ ਦੀ ਕਮੀ ਨੂੰ ਦੂਰ ਕਰਦੀ ਹੈ।

ਅਰਹਰ ਦੀ ਦਾਲ:ਅਰਹਰ ਦੀ ਦਾਲ ਵਿੱਚ ਕਈ ਤਰ੍ਹਾਂ ਦੇ ਵਿਟਾਮਿਨ, ਖਣਿਜ ਅਤੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਜੋ ਸਰੀਰ ਨੂੰ ਲਾਭ ਪਹੁੰਚਾਉਣ ਵਿੱਚ ਮਦਦ ਕਰਦੇ ਹਨ। ਇਸ ਦਾਲ ਵਿੱਚ ਪ੍ਰੋਟੀਨ ਚੰਗੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਨਾਲ ਸਰੀਰ ਨੂੰ ਕਾਫੀ ਊਰਜਾ ਮਿਲਦੀ ਹੈ। ਜੇਕਰ ਤੁਸੀਂ ਸ਼ੂਗਰ ਅਤੇ ਦਿਲ ਦੇ ਮਰੀਜ਼ ਹੋ, ਤਾਂ ਅਰਹਰ ਦੀ ਦਾਲ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ।

ਉੜਦ ਦੀ ਦਾਲ:ਉੜਦ ਦੀ ਦਾਲ ਪ੍ਰੋਟੀਨ ਅਤੇ ਵਿਟਾਮਿਨ-ਬੀ ਦਾ ਭਰਪੂਰ ਸਰੋਤ ਹੈ। ਇਸ 'ਚ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਪਾਚਨ ਠੀਕ ਰਹਿੰਦਾ ਹੈ। ਇਸ ਤੋਂ ਇਲਾਵਾ ਉੜਦ ਦੀ ਦਾਲ 'ਚ ਮੌਜੂਦ ਕੈਲਸ਼ੀਅਮ ਹੱਡੀਆਂ ਲਈ ਵੀ ਫਾਇਦੇਮੰਦ ਹੁੰਦਾ ਹੈ।



ਦੁੱਧ ਅਤੇ ਦਹੀ ਨਾਲੋਂ ਦਾਲਾਂ ਖਾਣਾ ਜ਼ਿਆਦਾ ਫਾਇਦੇਮੰਦ: ਦੁੱਧ ਅਤੇ ਦਹੀ ਦੇ ਮੁਕਾਬਲੇ ਦਾਲਾਂ ਵਿੱਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਦੁੱਧ ਵਿਟਾਮਿਨ, ਪੋਸ਼ਕ ਤੱਤ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ। ਪਰ ਦਾਲਾਂ ਵਿੱਚ ਪੋਸ਼ਕ ਤੱਤ ਜ਼ਿਆਦਾ ਪਾਏ ਜਾਂਦੇ ਹਨ। ਜੇਕਰ ਤੁਸੀਂ ਸਰੀਰ 'ਚ ਕੈਲਸ਼ੀਅਮ ਦੀ ਕਮੀ ਨੂੰ ਦੂਰ ਕਰਨਾ ਚਾਹੁੰਦੇ ਹੋ ਤਾਂ ਦਾਲਾਂ ਖਾਓ। ਇਸ ਤੋਂ ਤੁਹਾਨੂੰ ਜ਼ਿਆਦਾ ਫਾਇਦਾ ਮਿਲੇਗਾ।

ABOUT THE AUTHOR

...view details