ਹੈਦਰਾਬਾਦ: ਸਾਡੇ ਦੇਸ਼ ਵਿੱਚ ਗੁੜ ਨੂੰ ਕੁਦਰਤੀ ਮਿੱਠੇ ਵਜੋਂ ਜਾਣਿਆ ਜਾਂਦਾ ਹੈ। ਅੱਜ ਕੱਲ੍ਹ ਨੌਜਵਾਨਾਂ ਵਿੱਚ ਗੁੜ ਭਲੇ ਹੀ ਮਸ਼ਹੂਰ ਨਾ ਹੋਵੇ ਪਰ ਅੱਜ ਦੇ ਸਮੇਂ ਵਿੱਚ ਵੀ ਬਜ਼ੁਰਗ ਆਪਣੇ ਦਿਨ ਦੀ ਸ਼ੁਰੂਆਤ ਗੁੜ ਨਾਲ ਕਰਦੇ ਹਨ। ਦਰਅਸਲ, ਗੰਨੇ ਦੇ ਰਸ ਤੋਂ ਤਿਆਰ ਇਹ ਗੁੜ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਗੁੜ ਵਿੱਚ ਆਇਰਨ ਤੋਂ ਲੈ ਕੇ ਕੈਲਸ਼ੀਅਮ ਮੌਜੂਦ ਹੁੰਦਾ ਹੈ।
ਗੁੜ ਦਾ ਸੇਵਨ ਸਰੀਰ ਲਈ ਫ਼ਾਇਦੇਮੰਦ: ਕਈ ਲੋਕ ਖਾਣਾ ਖਾਣ ਤੋਂ ਬਾਅਦ ਗੁੜ ਜ਼ਰੂਰ ਖਾਂਦੇ ਹਨ। ਗੁੜ ਦਾ ਸੇਵਨ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਸਰੀਰ ਨੂੰ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਰੱਖਦਾ ਹੈ। ਇਹੀ ਕਾਰਨ ਹੈ ਕਿ ਲੋਕਾਂ ਨੂੰ ਖਾਣਾ ਖਾਣ ਤੋਂ ਬਾਅਦ ਗੁੜ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਹਾਲਾਂਕਿ ਇਸ ਦੇ ਜ਼ਿਆਦਾ ਸੇਵਨ ਤੋਂ ਵੀ ਬਚਣਾ ਚਾਹੀਦਾ ਹੈ।
ਭੋਜਣ ਖਾਣ ਤੋਂ ਬਾਅਦ ਗੁੜ ਖਾਣ ਦੇ ਫ਼ਾਇਦੇ:
ਬਲੱਡ ਪ੍ਰੈਸ਼ਰ ਕੰਟਰੋਲ:ਗੁੜ ਖਾਣ ਦੇ ਕਈ ਫਾਇਦਿਆਂ ਵਿੱਚੋਂ ਇੱਕ ਹੈ ਕਿ ਇਹ ਸਾਡੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਲਈ ਗੁੜ ਦਾ ਸੇਵਨ ਅੰਮ੍ਰਿਤ ਵਾਂਗ ਮੰਨਿਆ ਜਾਂਦਾ ਹੈ।
ਸਹਿਣਸ਼ੀਲਤਾ 'ਚ ਵਾਧਾ:ਗੁੜ 'ਚ ਮੌਜੂਦ ਪੋਸ਼ਕ ਤੱਤ ਸਰੀਰ ਦਾ ਸਟੈਮਿਨਾ ਵਧਾਉਣ ਦੇ ਨਾਲ-ਨਾਲ ਸਾਨੂੰ ਸਰਗਰਮ ਰੱਖਦੇ ਹਨ। ਜੇਕਰ ਤੁਸੀਂ ਚਾਹੋ ਤਾਂ ਗੁੜ ਨੂੰ ਸਿੱਧਾ ਖਾ ਸਕਦੇ ਹੋ ਅਤੇ ਜੇਕਰ ਤੁਹਾਨੂੰ ਗੁੜ ਜ਼ਿਆਦਾ ਪਸੰਦ ਨਹੀਂ ਹੈ ਤਾਂ ਤੁਸੀਂ ਗੁੜ ਨੂੰ ਨਿੰਬੂ ਦੇ ਰਸ ਵਿੱਚ ਕਾਲਾ ਨਮਕ ਮਿਲਾ ਕੇ ਇਸ ਦਾ ਸੇਵਨ ਕਰ ਸਕਦੇ ਹੋ।
ਅੱਖਾਂ ਦੀ ਕਮਜ਼ੋਰੀ ਲਈ ਗੁੜ ਫਾਇਦੇਮੰਦ:ਜਿਨ੍ਹਾਂ ਲੋਕਾਂ ਨੂੰ ਅੱਖਾਂ ਦੀ ਰੋਸ਼ਨੀ ਨਾਲ ਜੁੜੀ ਸਮੱਸਿਆ ਹੈ, ਉਨ੍ਹਾਂ ਲਈ ਗੁੜ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਅੱਖਾਂ ਦੀ ਕਮਜ਼ੋਰੀ ਨੂੰ ਦੂਰ ਕਰਕੇ ਅੱਖਾਂ ਦੀ ਰੋਸ਼ਨੀ ਵਧਾਉਣ ਵਿੱਚ ਕਾਰਗਰ ਹੈ।
ਹੱਡੀਆਂ ਮਜ਼ਬੂਤ:ਗੁੜ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤਾਂ ਦੇ ਨਾਲ-ਨਾਲ ਕੈਲਸ਼ੀਅਮ ਅਤੇ ਫਾਸਫੋਰਸ ਵੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਜੋ ਸਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਖਾਸ ਕਰਕੇ ਵੱਧਦੀ ਉਮਰ ਦੇ ਬੱਚਿਆਂ ਦੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਗੁੜ ਖਾਣਾ ਬਹੁਤ ਜ਼ਰੂਰੀ ਹੈ।
ਦਿਮਾਗ ਸਿਹਤਮੰਦ ਰਹਿੰਦਾ:ਗੁੜ ਸਾਡੇ ਦਿਮਾਗ ਨੂੰ ਸਿਹਤਮੰਦ ਰੱਖਣ ਦਾ ਵੀ ਕੰਮ ਕਰਦਾ ਹੈ। ਜੇਕਰ ਗੁੜ ਰੋਜ਼ਾਨਾ ਖਾਧਾ ਜਾਵੇ ਤਾਂ ਇਸ 'ਚ ਮਾਈਗ੍ਰੇਨ ਵਰਗੀਆਂ ਬੀਮਾਰੀਆਂ ਨੂੰ ਦੂਰ ਕਰਨ ਦੀ ਤਾਕਤ ਹੁੰਦੀ ਹੈ। ਇਸ ਦੇ ਨਾਲ ਹੀ ਗੁੜ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਯਾਦਦਾਸ਼ਤ ਵੀ ਵੱਧਦੀ ਹੈ।
- Reduce Cholesterol: ਕੋਲੇਸਟ੍ਰੋਲ ਨੂੰ ਕੰਟਰੋਲ ਕਰਨ ਲਈ ਜਾਣੋ ਕਿਹੜੀਆ ਚੀਜ਼ਾਂ ਤੋਂ ਪਰਹੇਜ਼ ਕਰਨਾ ਚੰਗਾ ਤੇ ਕੀ ਹੋਵੇਗਾ ਫ਼ਾਇਦੇਮੰਦ
- summer Diet: ਗਰਮੀਆਂ ਵਿੱਚ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਣ ਲਈ ਆਪਣੀ ਖੁਰਾਕ 'ਚ ਸ਼ਾਮਲ ਕਰੋ ਇਹ ਭੋਜਣ
- WHO Warning: ਕੋਰੋਨਾ ਖਤਮ ਹੋਣ ਤੋਂ ਬਾਅਦ ਵੀ ਦੁਨੀਆ ਦੇ ਦੇਸ਼ਾਂ ਨੂੰ ਕਰਨਾ ਚਾਹੀਦਾ ਇਹ ਕੰਮ
ਇਮਿਊਨਿਟੀ 'ਚ ਵਾਧਾ: ਜੇਕਰ ਤੁਸੀਂ ਸਰੀਰ ਨੂੰ ਊਰਜਾ ਨਾਲ ਭਰਪੂਰ ਰੱਖਣਾ ਚਾਹੁੰਦੇ ਹੋ ਜਾਂ ਤੁਸੀਂ ਚਾਹੁੰਦੇ ਹੋ ਕਿ ਤੁਹਾਡੀ ਇਮਿਊਨਿਟੀ ਮਜ਼ਬੂਤ ਹੋਵੇ ਤਾਂ ਤੁਹਾਨੂੰ ਭੋਜਣ ਤੋਂ ਬਾਅਦ ਗੁੜ ਖਾਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ।
ਭਾਰ ਘੱਟ ਕਰਨ 'ਚ ਮਦਦਗਾਰ ਹੈ ਗੁੜ: ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਗੁੜ ਦਾ ਸੇਵਨ ਕਰ ਸਕਦੇ ਹੋ। ਭੋਜਨ ਤੋਂ ਬਾਅਦ ਗੁੜ ਖਾਣ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਹ ਭਾਰ ਘਟਾਉਣ ਵਿੱਚ ਫਾਇਦੇਮੰਦ ਸਾਬਤ ਹੁੰਦਾ ਹੈ।
ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ: ਜੇਕਰ ਕੋਈ ਵਿਅਕਤੀ ਪਾਚਨ ਤੰਤਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਰੋਜ਼ਾਨਾ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਗੈਸ, ਬਦਹਜ਼ਮੀ ਅਤੇ ਮਤਲੀ ਵਰਗੀਆਂ ਸ਼ਿਕਾਇਤਾਂ ਤੋਂ ਛੁਟਕਾਰਾ ਮਿਲਦਾ ਹੈ।