ਹੈਦਰਾਬਾਦ: ਕਿਡਨੀ ਸਾਡੇ ਸਰੀਰ ਦਾ ਜ਼ਰੂਰੀ ਅੰਗ ਹੁੰਦਾ ਹੈ। ਇਸ ਲਈ ਕਿਡਨੀ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੈ। ਸਰੀਰ 'ਚੋ ਜ਼ਹਰੀਲੇ ਪਦਾਰਥਾ ਨੂੰ ਬਾਹਰ ਕੱਢਣ ਅਤੇ ਖੂਨ ਨੂੰ ਸਾਫ਼ ਕਰਨ 'ਚ ਕਿਡਨੀ ਮਹੱਤਵਪੂਰਣ ਭੂਮਿਕਾ ਨਿਭਾਉਦੀ ਹੈ। ਗਲਤ ਜੀਵਨਸ਼ੈਲੀ ਕਾਰਨ ਲੋਕ ਅਕਸਰ ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਸਮੱਸਿਆਵਾਂ 'ਚੋ ਇੱਕ ਕਿਡਨੀ ਸਟੋਨ ਦੀ ਸਮੱਸਿਆਂ ਹੈ। ਇਹ ਸਮੱਸਿਆਂ ਕਿਸੇ ਨੂੰ ਵੀ ਆਪਣਾ ਸ਼ਿਕਾਰ ਬਣਾ ਸਕਦੀ ਹੈ। ਇਸ ਸਮੱਸਿਆਂ ਤੋਂ ਰਾਹਤ ਪਾਉਣ ਲਈ ਜੀਵਨਸ਼ੈਲੀ 'ਚ ਬਦਲਾਅ ਕਰਨਾ ਬਹੁਤ ਜ਼ਰੂਰੀ ਹੈ।
ਕਿਡਨੀ ਸਟੋਨ ਦੀ ਸਮੱਸਿਆਂ ਤੋਂ ਰਾਹਤ ਪਾਉਣ ਲਈ ਖੁਰਾਕ 'ਚ ਸ਼ਾਮਲ ਕਰੋ ਇਹ ਚੀਜ਼ਾਂ:
ਹਲਦੀ:ਹਲਦੀ ਕਈ ਚਿਕਿਤਸਕ ਗੁਣਾ ਨਾਲ ਭਰਪੂਰ ਹੁੰਦੀ ਹੈ। ਕਿਡਨੀ ਸਟੋਨ ਦੀ ਸਮੱਸਿਆਂ ਤੋਂ ਰਾਹਤ ਦਿਵਾਉਣ 'ਚ ਹਲਦੀ ਮਦਦਗਾਰ ਹੋ ਸਕਦੀ ਹੈ। ਇਸ ਲਈ ਤੁਸੀਂ ਚਾਹ, ਸੂਪ ਅਤੇ ਪਾਣੀ ਦੇ ਰੂਪ 'ਚ ਹਲਦੀ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ। ਹਲਦੀ ਕਿਡਨੀ ਨੂੰ ਸਾਫ਼ ਕਰਨ ਅਤੇ ਜਹਰੀਲੇ ਪਦਾਰਥਾ ਨੂੰ ਸਰੀਰ 'ਚੋ ਬਾਹਰ ਕੱਢਣ 'ਚ ਮਦਦ ਕਰਦੀ ਹੈ।
ਖੱਟੇ ਫ਼ਲ: ਕਿਡਨੀ ਸਟੋਨ ਦੀ ਸਮੱਸਿਆਂ ਤੋਂ ਰਾਹਤ ਪਾਉਣ ਲਈ ਆਪਣੀ ਖੁਰਾਕ 'ਚ ਖੱਟੇ ਫਲਾਂ ਨੂੰ ਸ਼ਾਮਲ ਕਰੋ। ਇਨ੍ਹਾਂ 'ਚ ਸੰਤਰੇ, ਅੰਗੂਰ ਅਤੇ ਨਿੰਬੂ ਵਰਗੇ ਖੱਟੇ ਫਲ ਸ਼ਾਮਲ ਹਨ। ਇਸ ਨਾਲ ਕਿਡਨੀ ਸਟੋਨ ਦੀ ਸਮੱਸਿਆਂ ਤੋਂ ਰਾਹਤ ਪਾਈ ਜਾ ਸਕਦੀ ਹੈ।
ਅਦਰਕ: ਅਦਰਕ ਕਈ ਗੁਣਾ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਕਿਡਨੀ ਸਟੋਨ ਦੀ ਸਮੱਸਿਆਂ ਤੋਂ ਰਾਹਤ ਪਾਉਣ 'ਚ ਮਦਦ ਮਿਲਦੀ ਹੈ। ਅਦਰਕ ਨੂੰ ਤੁਸੀਂ ਚਾਹ, ਪਾਣੀ ਜਾਂ ਸਮੂਦੀ ਦੇ ਰੂਪ 'ਚ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਸੋਜ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ ਅਤੇ ਪੱਥਰੀ ਹੋਣ ਦੀ ਸੰਭਾਵਨਾ ਵੀ ਘਟ ਜਾਂਦੀ ਹੈ।
ਅਜਵਾਈਨ: ਅਜਵਾਈਨ ਨੂੰ ਸਿਹਤ ਲਈ ਫਾਇਦੇਮੰਦ ਮੰਨਿਆਂ ਜਾਂਦਾ ਹੈ। ਇਸ ਨਾਲ ਪੇਟ ਦਰਦ ਦੀ ਸਮੱਸਿਆਂ ਤੋਂ ਵੀ ਰਾਹਤ ਪਾਈ ਜਾ ਸਕਦੀ ਹੈ। ਜੇਕਰ ਤੁਸੀਂ ਕਿਡਨੀ ਸਟੋਨ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਤੁਸੀਂ ਆਪਣੀ ਖੁਰਾਕ 'ਚ ਅਜਵਾਈਨ ਨੂੰ ਸ਼ਾਮਲ ਕਰ ਸਕਦੇ ਹੋ। ਇਸ ਨਾਲ ਸਰੀਰ ਦੇ ਜ਼ਹਰੀਲੇ ਪਦਾਰਥਾਂ ਨੂੰ ਵੀ ਬਾਹਰ ਕੱਢਣ 'ਚ ਮਦਦ ਮਿਲਦੀ ਹੈ।
ਪਾਣੀ:ਕਿਡਨੀ ਸਟੋਨ ਦੀ ਸਮੱਸਿਆਂ ਤੋਂ ਰਾਹਤ ਪਾਉਣ ਲਈ ਪਾਣੀ ਪੀਣਾ ਵੀ ਬਹੁਤ ਜ਼ਰੂਰੀ ਹੈ। ਜ਼ਿਆਦਾ ਪਾਣੀ ਪੀਣ ਨਾਲ ਸਰੀਰ ਦੇ ਉਹ ਪਦਾਰਥ ਪਤਲੇ ਹੋ ਜਾਂਦੇ ਹਨ, ਜੋ ਪੱਥਰੀ ਦੀ ਸਮੱਸਿਆਂ ਦਾ ਕਾਰਨ ਬਣਦੇ ਹਨ। ਇਸ ਲਈ ਪੱਥਰੀ ਦੀ ਸਮੱਸਿਆਂ ਤੋਂ ਰਾਹਤ ਪਾਉਣ ਲਈ ਜਿਨ੍ਹਾਂ ਹੋ ਸਕੇ ਪਾਣੀ ਪੀਓ।