ਹੈਦਰਾਬਾਦ: ਨਿੰਬੂ ਪਾਣੀ ਨੂੰ ਲੋਕ ਪੀਣਾ ਬਹੁਤ ਪਸੰਦ ਕਰਦੇ ਹਨ। ਜ਼ਿਆਦਾਤਰ ਲੋਕ ਇਸਨੂੰ ਆਪਣੀ ਥਕਾਵਟ ਦੂਰ ਕਰਨ ਲਈ ਪੀਂਦੇ ਹਨ। ਪਰ ਇਹ ਸਿਰਫ਼ ਥਕਾਵਟ ਹੀ ਨਹੀਂ, ਸਗੋ ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ 'ਚ ਵੀ ਮਦਦਗਾਰ ਹੈ। ਨਿੰਬੂ ਪਾਣੀ 'ਚ ਵਿਟਾਮਿਨ-ਸੀ, ਐਂਟੀਆਕਸੀਡੈਂਟ, ਪੋਟਾਸ਼ੀਅਮ, ਪ੍ਰੋਟੀਨ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸਨੂੰ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।
ਨਿੰਬੂ ਪਾਣੀ ਪੀਣ ਦੇ ਫਾਇਦੇ:-
ਨਿੰਬੂ ਪਾਣੀ ਪੀਣ ਨਾਲ ਸਰੀਰ ਹਾਈਡ੍ਰੇਟ ਰਹਿੰਦਾ: ਨਿੰਬੂ ਪਾਣੀ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। ਜਿਹੜੇ ਲੋਕ ਸਵੇਰੇ ਨਿੰਬੂ ਪਾਣੀ ਪੀਂਦੇ ਹਨ, ਉਨ੍ਹਾਂ ਦਾ ਸਰੀਰ ਹਾਈਡ੍ਰੇਟ ਰਹਿੰਦਾ ਹੈ। ਇਸ ਨਾਲ ਪਾਚਨ ਤੰਤਰ ਵੀ ਸਹੀ ਰਹਿੰਦਾ ਹੈ।
ਨਿੰਬੂ ਪਾਣੀ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ: ਨਿੰਬੂ ਪਾਣੀ ਵਿਟਾਮਿਨ-ਸੀ ਦਾ ਇੱਕ ਵਧੀਆਂ ਸਰੋਤ ਹੁੰਦਾ ਹੈ। ਇਸ ਵਿੱਚ ਐਂਟੀ ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੇ ਹਨ। ਇਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਇਸ ਲਈ ਰੋਜ਼ਾਨਾ ਆਪਣੀ ਖੁਰਾਕ 'ਚ ਨਿੰਬੂ ਪਾਣੀ ਸ਼ਾਮਲ ਕਰੋ।
ਨਿੰਬੂ ਪਾਣੀ ਭਾਰ ਕੰਟਰੋਲ ਕਰਨ 'ਚ ਮਦਦਗਾਰ: ਨਿੰਬੂ ਪਾਣੀ 'ਚ ਕੈਲੋਰੀ ਦੀ ਮਾਤਰਾ ਘਟ ਹੁੰਦੀ ਹੈ। ਜੇਕਰ ਤੁਸੀਂ ਆਪਣਾ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਨਿੰਬੂ ਪਾਣੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਲਓ। ਇਸ ਤੋਂ ਇਲਾਵਾ ਨਿੰਬੂ ਪਾਣੀ ਪਾਚਨ 'ਚ ਵੀ ਸਹਾਇਤਾ ਕਰਦਾ ਹੈ।
ਨਿੰਬੂ ਪਾਣੀ ਹਾਈ ਬੀਪੀ ਨੂੰ ਕੰਟਰੋਲ ਕਰਨ 'ਚ ਮਦਦਗਾਰ: ਜੇਕਰ ਤੁਸੀਂ ਹਾਈ ਬੀਪੀ ਦੇ ਮਰੀਜ਼ ਹੋ, ਤਾਂ ਨਿੰਬੂ ਪਾਣੀ ਪੀਣਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਇਸ 'ਚ ਮੌਜ਼ੂਦ ਪੋਟਾਸ਼ਿਅਮ ਬੀਪੀ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦੇ ਹਨ। ਇਸਦੇ ਨਾਲ ਹੀ ਨਿੰਬੂ ਪਾਣੀ ਦਿਲ ਦੇ ਰੋਗਾਂ ਨੂੰ ਘਟ ਕਰਨ 'ਚ ਵੀ ਮਦਦਗਾਰ ਹੈ।
ਚਮੜੀ ਲਈ ਨਿੰਬੂ ਪਾਣੀ ਫਾਇਦੇਮੰਦ:ਨਿੰਬੂ ਪਾਣੀ 'ਚ ਮੌਜ਼ੂਦ ਵਿਟਾਮਿਨ-ਸੀ ਚਮੜੀ ਲਈ ਫਾਇਦੇਮੰਦ ਹੁੰਦੇ ਹਨ। ਇਸਨੂੰ ਪੀਣ ਨਾਲ ਝੁਰੜੀਆਂ ਅਤੇ ਦਾਗ-ਧੱਬਿਆਂ ਨੂੰ ਘਟ ਕਰਨ 'ਚ ਮਦਦ ਮਿਲ ਸਕਦੀ ਹੈ।