ਹੈਦਰਾਬਾਦ: ਕਿਡਨੀ ਸਾਡੇ ਸਰੀਰ ਦਾ ਮਹੱਤਵਪੂਰਨ ਹਿੱਸਾ ਹੈ। ਇਹ ਖੂਨ ਨੂੰ ਸਾਫ਼ ਕਰਦੀ ਹੈ। ਜੇਕਰ ਕਿਡਨੀ ਖਰਾਬ ਹੋ ਜਾਵੇ, ਤਾਂ ਸਰੀਰ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ। ਕਿਡਨੀ ਨੂੰ ਸਿਹਤਮੰਦ ਰੱਖਣ ਲਈ ਆਪਣੇ ਖੁਰਾਕ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਆਪਣੀ ਖੁਰਾਕ 'ਚ ਅਜਿਹੀਆਂ ਚੀਜ਼ਾਂ ਸ਼ਾਮਲ ਕਰੋ, ਜਿਸ ਨਾਲ ਕਿਡਨੀ ਦੀ ਸਮੱਸਿਆਂ ਤੋਂ ਛੁਟਕਾਰਾ ਮਿਲ ਸਕੇ।
ਕਿਡਨੀ ਦੀ ਸਮੱਸਿਆਂ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਚੀਜ਼ਾਂ ਨੂੰ ਬਣਾਓ ਆਪਣੀ ਖੁਰਾਕ ਦਾ ਹਿੱਸਾ:
ਬਲੂਬੇਰੀ: ਬਲੂਬੇਰੀ ਖਾਣ ਦੇ ਕਈ ਫਾਇਦੇ ਹੁੰਦੇ ਹਨ। ਇਹ ਐਂਟੀਆਕਸੀਡੈਂਟਸ ਅਤੇ ਐਂਥੋਸਾਇਨਿਨ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ, ਸ਼ੂਗਰ ਅਤੇ ਹੋਰ ਬਿਮਾਰੀਆਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲਦੀ ਹੈ। ਇਸ ਵਿੱਚ ਸੋਡੀਅਮ, ਫਾਸਫੋਰਸ ਅਤੇ ਪੋਟਾਸ਼ੀਅਮ ਵੀ ਘਟ ਮਾਤਰਾ 'ਚ ਹੁੰਦਾ ਹੈ। ਇਸ ਲਈ ਬਲੂਬੇਰੀ ਕਿਡਨੀ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ ਮੰਨੀ ਜਾਂਦੀ ਹੈ।
ਲਾਲ ਅੰਗੂਰ: ਲਾਲ ਅੰਗੂਰ Flavonoids ਨਾਲ ਭਰਪੂਰ ਹੁੰਦੇ ਹਨ। ਇਹ ਸੋਜ ਨੂੰ ਘਟ ਕਰਨ 'ਚ ਮਦਦਗਾਰ ਹੁੰਦੇ ਹਨ। ਇਸ ਨੂੰ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ, ਸ਼ੂਗਰ ਅਤੇ ਹੋਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸਦੇ ਨਾਲ ਹੀ ਤੁਸੀਂ ਲਾਲ ਅੰਗੂਰ ਖਾਣ ਨਾਲ ਕਿਡਨੀ ਦੀ ਸਮੱਸਿਆਂ ਤੋਂ ਵੀ ਬਚ ਸਕਦੇ ਹੋ।