ਹੈਦਰਾਬਾਦ: ਗਰਮੀਆਂ 'ਚ ਅਕਸਰ ਲੋਕ ਥਕਾਵਟ ਦੂਰ ਕਰਨ ਲਈ ਕਈ ਤਰ੍ਹਾਂ ਦੇ ਜੂਸ ਪੀਂਦੇ ਹਨ। ਇਸ ਦੌਰਾਨ ਤੁਸੀਂ ਮਸੰਮੀ ਦਾ ਜੂਸ ਵੀ ਪੀ ਸਕਦੇ ਹੋ। ਇਹ ਜੂਸ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਫਲ 'ਚ ਵਿਟਾਮਿਨ-ਸੀ, ਪੋਟਾਸ਼ੀਅਮ, ਜ਼ਿੰਕ, ਕੈਲਸ਼ੀਅਮ, ਫਾਈਬਰ, ਕਾਪਰ ਅਤੇ ਆਈਰਨ ਪਾਇਆ ਜਾਂਦਾ ਹੈ। ਇਸ ਨਾਲ ਸਰੀਰ ਨੂੰ ਮਜ਼ਬੂਤ ਰੱਖਣ 'ਚ ਵੀ ਮਦਦ ਮਿਲਦੀ ਹੈ।
ਮਸੰਮੀ ਦਾ ਜੂਸ ਪੀਣ ਦੇ ਫਾਇਦੇ:
ਭਾਰ ਘਟ ਕਰਨ 'ਚ ਮਸੰਮੀ ਦਾ ਜੂਸ ਫਾਇਦੇਮੰਦ: ਮਸੰਮੀ 'ਚ ਕੈਲੋਰੀ ਅਤੇ ਫੈਟ ਦੀ ਮਾਤਰਾ ਘਟ ਹੁੰਦੀ ਹੈ। ਇਸ ਲਈ ਇਸਦਾ ਜੂਸ ਪੀਣ ਨਾਲ ਭਾਰ ਘਟ ਕਰਨ 'ਚ ਮਦਦ ਮਿਲ ਸਕਦੀ ਹੈ। ਜੇਕਰ ਤੁਸੀਂ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਮਸੰਮੀ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਮਸੰਮੀ ਦਾ ਜੂਸ ਅਤੇ ਸ਼ਹਿਦ ਨੂੰ ਮਿਲਾ ਕੇ ਰੋਜ਼ ਸਵੇਰੇ ਪੀਣ ਨਾਲ ਭਾਰ ਘਟ ਕਰਨ 'ਚ ਮਦਦ ਮਿਲੇਗੀ।
ਇਮਿਊਨਟੀ ਮਜ਼ਬੂਤ ਕਰਨ 'ਚ ਮਸੰਮੀ ਦਾ ਜੂਸ ਫਾਇਦੇਮੰਦ: ਮਸੰਮੀ ਦੇ ਜੂਸ 'ਚ ਵਿਟਾਮਿਨ-ਸੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨੂੰ ਪੀਣ ਨਾਲ ਸਰੀਰ ਨੂੰ ਕਈ ਬਿਮਾਰੀਆਂ ਨਾਲ ਲੜਨ 'ਚ ਮਜ਼ਬੂਤੀ ਮਿਲਦੀ ਹੈ। ਇਮਿਊਨਟੀ ਮਜ਼ਬੂਤ ਕਰਨ ਲਈ ਵੀ ਤੁਸੀਂ ਸਵੇਰੇ ਖਾਲੀ ਪੇਟ ਇੱਕ ਗਲਾਸ ਮਸੰਮੀ ਦਾ ਜੂਸ ਪੀ ਸਕਦੇ ਹੋ।
ਚਮੜੀ ਲਈ ਮਸੰਮੀ ਦਾ ਜੂਸ ਫਾਇਦੇਮੰਦ: ਮਸੰਮੀ 'ਚ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਹ ਗੁਣ ਚਮੜੀ ਲਈ ਫਾਇਦੇਮੰਦ ਹੁੰਦੇ ਹਨ। ਇਸ ਜੂਸ ਨੂੰ ਪੀਣ ਨਾਲ ਚਮੜੀ ਦੇ ਦਾਗ-ਧੱਬੇ ਅਤੇ ਫਿਣਸੀਆਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਪਾਚਨ ਲਈ ਮਸੰਮੀ ਦਾ ਜੂਸ ਫਾਇਦੇਮੰਦ:ਮਸੰਮੀ ਦਾ ਜੂਸ ਪੀਣ ਨਾਲ ਪਾਚਨ ਨਾਲ ਜੁੜੀਆੰ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਨਾਲ ਭੋਜਨ ਨਾ ਪਚਨ ਅਤੇ ਗੈਸ ਵਰਗੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਤੁਸੀ ਕਬਜ਼ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਆਪਣੀ ਖੁਰਾਕ 'ਚ ਮਸੰਮੀ ਦੇ ਜੂਸ ਨੂੰ ਜ਼ਰੂਰ ਸ਼ਾਮਲ ਕਰੋ। ਇਸ ਨੂੰ ਪੀਣ ਨਾਲ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।