ਮਾਂ ਦਿਵਸ ਹਰ ਸਾਲ 14 ਮਈ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਹਰ ਮਾਂ ਲਈ ਬਹੁਤ ਖਾਸ ਹੁੰਦਾ ਹੈ। ਇਸ ਦੇ ਨਾਲ ਹੀ ਇਸ ਨੂੰ ਹੋਰ ਖਾਸ ਬਣਾਉਣ ਲਈ ਬੱਚੇ ਆਪਣੀ ਮਾਂ ਨੂੰ ਇਸ ਮੌਕੇਂ ਹਰ ਤਰ੍ਹਾਂ ਦੇ ਤੋਹਫੇ ਦਿੰਦੇ ਹਨ। ਜੇਕਰ ਤੁਸੀਂ ਵੀ ਇਸ ਮਦਰਸ ਡੇ ਨੂੰ ਆਪਣੀ ਮਾਂ ਨੂੰ ਖਾਸ ਮਹਿਸੂਸ ਕਰਵਾਉਣਾ ਚਾਹੁੰਦੇ ਹੋ, ਪਰ ਇਸ ਗੱਲ ਨੂੰ ਲੈ ਕੇ ਉਲਝਣ 'ਚ ਹੋ ਕਿ ਆਪਣੀ ਮਾਂ ਨੂੰ ਕੀ ਤੋਹਫਾ ਦਿੱਤਾ ਜਾਵੇ, ਤਾਂ ਇੱਥੇ ਕੁਝ ਸੁਝਾਅ ਦਿੱਤੇ ਗਏ ਹਨ। ਜਿਸਦੀ ਮਦਦ ਨਾਲ ਤੁਸੀਂ ਆਪਣੀ ਮਾਂ ਨੂੰ ਤੋਹਫ਼ਾਂ ਦੇ ਕੇ ਖੁਸ਼ ਕਰ ਸਕਦੇ ਹੋ।
ਕਿਉ ਮਨਾਇਆ ਜਾਂਦਾ ਮਾਂ ਦਿਵਸ: ਤੁਹਾਨੂੰ ਦੱਸ ਦੇਈਏ ਕਿ ਮਾਂ ਦਿਵਸ ਮਨਾਉਣ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਅਮਰੀਕਾ ਵਿੱਚ ਹੋਈ ਸੀ। ਇੱਕ ਮਸ਼ਹੂਰ ਅਮਰੀਕੀ ਐਨਾ ਜਾਰਵਿਸ ਆਪਣੀ ਮਾਂ ਦੇ ਬਹੁਤ ਨੇੜੇ ਸੀ ਅਤੇ ਆਪਣੀ ਮਾਂ ਨੂੰ ਬਹੁਤ ਪਿਆਰ ਕਰਦੀ ਸੀ। ਉਸਨੇ ਆਪਣੀ ਮਾਂ ਦੀ ਦੇਖਭਾਲ ਕਰਨ ਲਈ ਸਾਰੀ ਉਮਰ ਵਿਆਹ ਨਹੀਂ ਕੀਤਾ। ਇਸ ਤੋਂ ਬਾਅਦ ਐਨਾ ਦੀ ਮਾਂ ਦੀ ਮੌਤ ਹੋ ਗਈ। ਆਪਣੀ ਮਾਂ ਦੀ ਮੌਤ ਤੋਂ ਬਾਅਦ ਐਨਾ ਨੇ ਆਪਣਾ ਸਾਰਾ ਜੀਵਨ ਦੂਜਿਆਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਦੂਜੇ ਵਿਸ਼ਵ ਯੁੱਧ ਦੌਰਾਨ ਐਨਾ ਨੇ ਜ਼ਖਮੀ ਅਮਰੀਕੀ ਸੈਨਿਕਾਂ ਦੀ ਮਾਂ ਵਾਂਗ ਸੇਵਾ ਕੀਤੀ। ਉਸ ਦੀ ਸੇਵਾ ਭਾਵਨਾ ਦਾ ਸਨਮਾਨ ਕਰਨ ਲਈ ਅਮਰੀਕਾ ਦੇ ਤਤਕਾਲੀ ਰਾਸ਼ਟਰਪਤੀ ਵੁਡਰੋ ਵਿਲਸਨ ਨੇ ਐਨਾ ਦੇ ਸਨਮਾਨ ਵਿੱਚ ਇੱਕ ਕਾਨੂੰਨ ਪਾਸ ਕੀਤਾ ਸੀ ਅਤੇ ਉਦੋਂ ਤੋਂ ਮਈ ਦੇ ਦੂਜੇ ਐਤਵਾਰ ਨੂੰ ਪੂਰੀ ਦੁਨੀਆ ਵਿੱਚ ਮਾਂ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਮਾਂ ਦੇ ਪਿਆਰ ਅਤੇ ਕੁਰਬਾਨੀ ਨੂੰ ਸਮਰਪਿਤ ਹੈ।
ਮਾਂ ਦਿਵਸ ਦਾ ਮਹੱਤਵ:ਮਾਂ ਦਿਵਸ ਸਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਾਡੀਆਂ ਮਾਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਦਿਨ ਹੈ ਜੋ ਸਾਡੇ ਦਿਲਾਂ ਵਿੱਚ ਇੱਕ ਬਹੁਤ ਖਾਸ ਸਥਾਨ ਰੱਖਦੀਆਂ ਹਨ। ਭਾਰਤ ਵਿੱਚ ਇਹ ਦਿਨ ਮਈ ਦੇ ਦੂਜੇ ਐਤਵਾਰ ਨੂੰ ਮਨਾਇਆ ਜਾਂਦਾ ਹੈ। ਜਦਕਿ ਦੂਜੇ ਦੇਸ਼ਾਂ ਵਿੱਚ ਇਹ ਸਾਲ ਦੇ ਵੱਖ-ਵੱਖ ਦਿਨਾਂ 'ਤੇ ਮਨਾਇਆ ਜਾਂਦਾ ਹੈ।
ਇਸ ਮਾਂ ਦਿਵਸ ਮੌਕੇਂ ਆਪਣੀ ਮਾਂ ਨੂੰ ਇਹ ਤੋਹਫ਼ੇਂ ਦੇ ਕੇ ਕਰੋ ਖੁਸ਼: