ਪੰਜਾਬ

punjab

ETV Bharat / sukhibhava

Oil For Foods: ਸਰ੍ਹੋ ਦੇ ਤੇਲ ਦੀ ਵਰਤੋ ਕਰਨ ਨਾਲ ਮਿਲ ਸਕਦੈ ਨੇ ਕਈ ਸਿਹਤ ਲਾਭ, ਭੋਜਨ ਬਣਾਉਣ ਲਈ ਵੀ ਕੀਤੀ ਜਾ ਸਕਦੀ ਹੈ ਵਰਤੋ - health latest news

Benefits Of Mustard Oil: ਸਰ੍ਹੋਂ ਦੇ ਤੇਲ 'ਚ ਵਿਟਾਮਿਨ-ਏ, ਈ, ਐਂਟੀਆਕਸੀਡੈਂਟ ਅਤੇ ਫੈਟੀ ਐਸਿਡ ਪਾਇਆ ਜਾਂਦਾ ਹੈ। ਸਰ੍ਹੋ ਦੇ ਤੇਲ ਨਾਲ ਬਣਿਆ ਭੋਜਨ ਖਾਣ ਨਾਲ ਕਈ ਸਿਹਤ ਲਾਭ ਮਿਲ ਸਕਦੇ ਹਨ।

Oil For Foods
Oil For Foods

By ETV Bharat Punjabi Team

Published : Sep 4, 2023, 12:41 PM IST

ਹੈਦਰਾਬਾਦ:ਸਰ੍ਹੋਂ ਦੇ ਤੇਲ ਦੀ ਵਰਤੋ ਕਰਨ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ। ਸਰ੍ਹੋ ਦੇ ਤੇਲ ਦਾ ਰੋਜ਼ਾਨਾ ਸੇਵਨ ਕਰਨ ਨਾਲ ਦਿਲ ਦੀ ਸਿਹਤ ਸੁਧਾਰਨ 'ਚ ਮਦਦ ਮਿਲਦੀ ਹੈ। ਇਸਦੇ ਨਾਲ ਹੀ ਫਲੂ ਅਤੇ ਸਰਦੀ ਤੋਂ ਵੀ ਰਾਹਤ ਮਿਲਦੀ ਹੈ। ਸਰ੍ਹੋ ਦੇ ਤੇਲ 'ਚ ਵਿਟਾਮਿਨ-ਈ, ਕੈਲਸ਼ੀਅਮ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਪਾਏ ਜਾਂਦੇ ਹਨ। ਇਹ ਤੱਤ ਸਿਹਤ ਲਈ ਮਹੱਤਵਪੂਰਨ ਹੁੰਦੇ ਹਨ।

ਸਰ੍ਹੋ ਦੇ ਤੇਲ ਦੇ ਫਾਇਦੇ:

ਸਰ੍ਹੋ ਦਾ ਤੇਲ ਦਿਲ ਦੀ ਸਿਹਤ ਲਈ ਫਾਇਦੇਮੰਦ:ਸਰ੍ਹੋ ਦਾ ਤੇਲ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਨੂੰ ਘਟ ਕਰਨ 'ਚ ਮਦਦ ਕਰਦਾ ਹੈ। ਇਹ ਤੇਲ ਖਰਾਬ ਕੋਲੇਸਟ੍ਰੋਲ ਨੂੰ ਘਟ ਕਰਨ 'ਚ ਵੀ ਮਦਦਗਾਰ ਹੁੰਦਾ ਹੈ।

ਸਰ੍ਹੋ ਦਾ ਤੇਲ ਮਾਸਪੇਸ਼ੀਆ ਨੂੰ ਮਜ਼ਬੂਤ ਬਣਾਉਦਾ:ਸਰ੍ਹੋ ਦਾ ਤੇਲ ਮਾਸਪੇਸ਼ੀਆਂ ਨੂੰ ਸਿਹਤਮੰਦ ਅਤੇ ਮਜ਼ਬੂਤ ਬਣਾਉਣ 'ਚ ਮਦਦਗਾਰ ਹੁੰਦਾ ਹੈ। ਸਰ੍ਹੋ ਦੇ ਤੇਲ 'ਚ ਵਿਟਾਮਿਨ, ਪ੍ਰੋਟੀਨ ਅਤੇ ਮਿਨਰਲ ਪਾਏ ਜਾਂਦੇ ਹਨ, ਜੋ ਮਾਸਪੇਸ਼ੀਆਂ ਦੇ ਵਿਕਾਸ ਲਈ ਜ਼ਰੂਰੀ ਹਨ।

ਚਮੜੀ ਅਤੇ ਵਾਲਾਂ ਲਈ ਸਰ੍ਹੋ ਦਾ ਤੇਲ ਫਾਇਦੇਮੰਦ: ਸਰ੍ਹੋ ਦਾ ਤੇਲ ਵਾਲਾਂ ਲਈ ਫਾਇਦੇਮੰਦ ਹੁੰਦਾ ਹੈ। ਇਸਨੂੰ ਵਾਲਾਂ 'ਤੇ ਲਗਾਉਣ ਨਾਲ ਨਮੀ ਮਿਲਦੀ ਹੈ ਅਤੇ ਖੁਸ਼ਕ ਚਮੜੀ ਨਰਮ ਹੁੰਦੀ ਹੈ। ਸਰ੍ਹੋ ਦਾ ਤੇਲ ਚਮੜੀ ਨੂੰ ਸਿਹਤਮੰਦ ਅਤੇ ਸੁੰਦਰ ਬਣਾਉਣ 'ਚ ਮਦਦ ਕਰਦਾ ਹੈ। ਇਸ ਤੇਲ 'ਚ ਮੌਜ਼ੂਦ ਪ੍ਰੋਟੀਨ, ਵਿਟਾਮਿਨ ਅਤੇ ਮਿਨਰਲਸ ਵਾਲਾਂ ਨੂੰ ਮਜ਼ਬੂਤ ਅਤੇ ਚਮਕਦਾਰ ਬਣਾਉਦੇ ਹਨ।

ਖੰਘ ਅਤੇ ਜ਼ੁਕਾਮ ਤੋਂ ਰਾਹਤ ਪਾਉਣ ਲਈ ਸਰ੍ਹੋ ਦਾ ਤੇਲ ਫਾਇਦੇਮੰਦ: ਗਰਮ ਤੇਲ ਖੰਘ ਅਤੇ ਜ਼ੁਕਾਮ ਤੋਂ ਰਾਹਤ ਦਿਵਾਉਣ 'ਚ ਮਦਦ ਕਰਦਾ ਹੈ। ਸਰ੍ਹੋ ਦੇ ਤੇਲ 'ਚ ਐਂਟੀ ਆਕਸੀਡੈਂਟ ਹੁੰਦੇ ਹਨ। ਇਸ ਨਾਲ ਖੰਘ ਅਤੇ ਜ਼ੁਕਾਮ ਨੂੰ ਘਟ ਕੀਤਾ ਜਾ ਸਕਦਾ ਹੈ।

ABOUT THE AUTHOR

...view details