ਹੈਦਰਾਬਾਦ: ਸੰਤਰਾ ਹਰ ਕੋਈ ਖਾਣਾ ਪਸੰਦ ਕਰਦਾ ਹੈ। ਇਹ ਫਲ ਸਿਹਤ ਲਈ ਕਾਫ਼ੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਕਈ ਵਿਟਾਮਿਨ ਅਤੇ ਮਿਨਰਲਸ ਪਾਏ ਜਾਂਦੇ ਹਨ। ਜਿਸਦੀ ਮਦਦ ਨਾਲ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਸੰਤਰੇ ਦੇ ਛਿਲਕਿਆ 'ਚ ਵਿਟਾਮਿਨ-ਸੀ, ਕੈਲਸ਼ੀਅਮ, ਫਾਈਬਰ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਨ੍ਹਾਂ ਪੌਸ਼ਟਿਕ ਤੱਤਾਂ ਨਾਲ ਸਰੀਰ ਨੂੰ ਕਈ ਲਾਭ ਮਿਲ ਸਕਦੇ ਹਨ।
ਸੰਤਰੇ ਦੇ ਛਿਲਕੇ ਦੇ ਫਾਇਦੇ:
ਦਿਲ ਨੂੰ ਸਿਹਤਮੰਦ ਰੱਖਣ 'ਚ ਸੰਤਰੇ ਦੇ ਛਿਲਕੇ ਫਾਇਦੇਮੰਦ: ਸੰਤਰੇ ਦੇ ਛਿਲਕੇ ਦਿਲ ਨੂੰ ਸਿਹਤਮੰਦ ਰੱਖਣ 'ਚ ਕਾਫ਼ੀ ਫਾਇਦੇਮੰਦ ਹੁੰਦੇ ਹਨ। ਇਸ 'ਚ Flavonoid Hesperidin ਦੀ ਮਾਤਰਾ ਪਾਈ ਜਾਂਦੀ ਹੈ, ਜੋ ਖਰਾਬ ਕੋਲੇਸਟ੍ਰੋਲ ਨੂੰ ਘਟ ਕਰਨ 'ਚ ਮਦਦਗਾਰ ਹੁੰਦਾ ਹੈ। ਸੰਤਰੇ ਦੇ ਛਿਲਕਿਆ ਦੀ ਮਦਦ ਨਾਲ ਤੁਸੀਂ ਦਿਲ ਨਾਲ ਜੁੜੀਆਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।
ਫੇਫੜਿਆਂ ਲਈ ਸੰਤਰੇ ਦੇ ਛਿਲਕੇ ਫਾਇਦੇਮੰਦ:ਸੰਤਰੇ ਦੇ ਛਿਲਕਿਆ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਇਸ ਨਾਲ ਫੇਫੜਿਆਂ ਦੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਵੇਗਾ। ਇਸ ਲਈ ਸੰਤਰੇ ਦੇ ਛਿਲਕਿਆ ਨੂੰ ਬੇਕਾਰ ਸਮਝ ਕੇ ਸੁੱਟਣ ਦੀ ਗਲਤੀ ਨਾ ਕਰੋ। ਕਿਉਕਿ ਇਹ ਛਿਲਕੇ ਤੁਹਾਡੇ ਲਈ ਫਾਇਦੇਮੰਦ ਹੋ ਸਕਦੇ ਹਨ।
ਪਾਚਨ ਲਈ ਸੰਤਰੇ ਦੇ ਛਿਲਕੇ ਫਾਇਦੇਮੰਦ: ਸੰਤਰੇ ਦੇ ਛਿਲਕੇ ਪਾਚਨ ਨਾਲ ਜੁੜੀਆਂ ਸਮੱਸਿਆਵਾੰ ਨੂੰ ਘਟ ਕਰਨ 'ਚ ਮਦਦਗਾਰ ਹੁੰਦੇ ਹਨ। ਜਿਹੜੇ ਲੋਕ ਕਬਜ਼ ਦੀ ਸਮੱਸਿਆਂ ਤੋਂ ਪਰੇਸ਼ਾਨ ਹਨ, ਉਨ੍ਹਾਂ ਲਈ ਸੰਤਰੇ ਦੇ ਛਿਲਕੇ ਕਾਫ਼ੀ ਫਾਇਦੇਮੰਦ ਹੋ ਸਕਦੇ ਹਨ। ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਘਟ ਕਰਨ ਲਈ ਸੰਤਰੇ ਦੇ ਛਿਲਕੇ ਦੀ ਚਾਹ ਵੀ ਤੁਸੀਂ ਪੀ ਸਕਦੇ ਹੋ। ਇਸ ਚਾਹ ਨੂੰ ਖਾਲੀ ਪੇਟ ਪੀਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ।
ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਸੰਤਰੇ ਦੇ ਛਿਲਕੇ ਮਦਦਗਾਰ: ਸ਼ੂਗਰ ਦੇ ਮਰੀਜ਼ਾਂ ਲਈ ਸੰਤਰੇ ਦੇ ਛਿਲਕੇ ਮਦਦਗਾਰ ਹੋ ਸਕਦੇ ਹਨ। ਇਸਦੇ ਨਾਲ ਹੀ ਇਨ੍ਹਾਂ ਛਿਲਕਿਆਂ ਦੀ ਮਦਦ ਨਾਲ ਬਲੱਡ ਸ਼ੂਗਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ।
ਭਾਰ ਕੰਟਰੋਲ ਕਰਨ 'ਚ ਸੰਤਰੇ ਦੇ ਛਿਲਕੇ ਫਾਇਦੇਮੰਦ: ਸੰਤਰੇ ਦੇ ਛਿਲਕਿਆਂ 'ਚ ਕੈਲੋਰੀ ਘਟ ਹੁੰਦੀ ਹੈ ਅਤੇ ਫਾਈਬਰ ਜ਼ਿਆਦਾ ਹੁੰਦਾ ਹੈ। ਇਸ ਨਾਲ ਭੁੱਖ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਭਾਰ ਘਟਾਉਣ ਲਈ ਤੁਸੀਂ ਸੰਤਰੇ ਦੇ ਛਿਲਕਿਆਂ ਦੀ ਚਾਹ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।