ਹੈਦਰਾਬਾਦ:ਗਰਮੀਆਂ ਵਿੱਚ ਆਪਣੀ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਸਿਹਤ ਮਾਹਿਰਾਂ ਮੁਤਾਬਕ ਗਰਮੀਆਂ ਦੌਰਾਨ ਆਪਣੇ ਆਪ ਨੂੰ ਵੱਧ ਤੋਂ ਵੱਧ ਹਾਈਡਰੇਟ ਰੱਖੋ। ਇਸਦੇ ਲਈ ਗਹਰਮੀਆਂ ਵਿੱਚ ਅਨਾਨਾਸ ਫਾਇਦੇਮੰਦ ਹੋ ਸਕਦਾ ਹੈ। ਇਹ ਤੁਹਾਡੇ ਸਰੀਰ ਵਿੱਚ ਡੀਹਾਈਡ੍ਰੇਸ਼ਨ ਨੂੰ ਰੋਕੇਗਾ ਅਤੇ ਸਾਰੀਆਂ ਸਿਹਤ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲੇਗਾ। ਗਰਮੀਆਂ ਵਿੱਚ ਪਾਈਨ ਐਪਲ ਜਾਂ ਅਨਾਨਾਸ ਖਾਣਾ ਸਭ ਤੋਂ ਵਧੀਆ ਵਿਕਲਪ ਹੋ ਸਕਦਾ ਹੈ।
ਗਰਮੀਆਂ 'ਚ ਅਨਾਨਾਸ ਨੂੰ ਡਾਈਟ 'ਚ ਕਰੋ ਸ਼ਾਮਲ:ਇਹ ਫਲ ਨਾ ਸਿਰਫ ਸਵਾਦਿਸ਼ਟ ਹੈ, ਸਗੋਂ ਪੌਸ਼ਟਿਕ ਤੱਤਾਂ ਨਾਲ ਵੀ ਭਰਪੂਰ ਹੈ, ਜੋ ਤੁਹਾਡੀ ਸਿਹਤ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾ ਸਕਦਾ ਹੈ। ਅਨਾਨਾਸ ਨਾ ਸਿਰਫ ਇਮਿਊਨ ਸਿਸਟਮ ਨੂੰ ਵਧਾਉਂਦਾ ਹੈ ਸਗੋਂ ਪਾਚਨ ਕਿਰਿਆ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਗਰਮੀਆਂ ਦੇ ਮਹੀਨਿਆਂ 'ਚ ਅਨਾਨਾਸ ਨੂੰ ਡਾਈਟ 'ਚ ਸ਼ਾਮਲ ਕਰਨਾ ਚਾਹੀਦਾ ਹੈ। ਹੇਠਾਂ ਅਨਾਨਾਸ ਖਾਣ ਦੇ ਕੁਝ ਫਾਇਦਿਆਂ ਬਾਰੇ ਦੱਸਿਆ ਗਿਆ ਹੈ।
ਹੱਡੀਆਂ ਮਜ਼ਬੂਤ ਹੋ ਜਾਂਦੀਆਂ ਹਨ:ਗਰਮੀਆਂ ਵਿੱਚ ਅਨਾਨਾਸ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਸਰੀਰ ਨੂੰ ਸਿਹਤਮੰਦ ਰੱਖਦਾ ਹੈ। ਇਸ ਵਿਚ ਮੌਜੂਦ ਕੈਲਸ਼ੀਅਮ ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ ਦਿਵਾਉਂਦਾ ਹੈ। ਇਸ ਵਿਚ ਮੌਜੂਦ ਮੈਂਗਨੀਜ਼ ਅਤੇ ਕੈਲਸ਼ੀਅਮ ਹੱਡੀਆਂ ਦੀਆਂ ਕਈ ਬਿਮਾਰੀਆਂ ਨੂੰ ਠੀਕ ਕਰਨ ਵਿਚ ਮਦਦ ਕਰਦਾ ਹੈ।