ਹੈਦਰਾਬਾਦ:ਪੋਹਾ ਨਾਸ਼ਤੇ ਲਈ ਬਿਹਤਰ ਵਿਕਲਪ ਹੈ। ਇਹ ਸੁਆਦ ਅਤੇ ਸਿਹਤ ਨਾਲ ਭਰਪੂਰ ਹੁੰਦਾ ਹੈ। ਇਸ ਨੂੰ ਖਾਣ ਨਾਲ ਕਾਫੀ ਊਰਜਾ ਮਿਲਦੀ ਹੈ। ਸਵੇਰੇ ਜਾਂ ਸ਼ਾਮ ਦੇ ਨਾਸ਼ਤੇ ਵਿੱਚ ਪੋਹਾ ਖਾਣਾ ਬਿਹਤਰ ਮੰਨਿਆ ਜਾਂਦਾ ਹੈ। ਪੋਹਾ ਇੱਕ ਸੁਆਦੀ ਪ੍ਰਸਿੱਧ ਪਕਵਾਨ ਹੈ। ਇਹ ਭਾਰਤ ਵਿੱਚ ਬਹੁਤ ਮਸ਼ਹੂਰ ਹੈ। ਪੋਹਾ ਬਹੁਤ ਸਾਰੇ ਪੌਸ਼ਟਿਕ ਤੱਤ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਇਹ ਪ੍ਰੋਟੀਨ, ਫਾਈਬਰ ਅਤੇ ਕਈ ਜ਼ਰੂਰੀ ਮੈਕ੍ਰੋਨਿਊਟ੍ਰੀਐਂਟਸ ਵੀ ਪ੍ਰਦਾਨ ਕਰਦਾ ਹੈ। ਜੇਕਰ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ, ਤਾਂ ਪੋਹਾ ਤੁਹਾਡੇ ਲਈ ਸਭ ਤੋਂ ਵਧੀਆ ਨਾਸ਼ਤਾ ਹੈ। ਇਸ ਤੋਂ ਇਲਾਵਾ ਪੋਹਾ ਸਾਨੂੰ ਹੋਰ ਵੀ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ।
ਪੋਹਾ ਖਾਣ ਦੇ ਫਾਇਦੇ:
ਆਸਾਨੀ ਨਾਲ ਹਜ਼ਮ ਹੋ ਜਾਂਦਾ:ਪੋਹਾ ਇੱਕ ਹਲਕਾ ਭੋਜਣ ਹੈ, ਜੋ ਆਸਾਨੀ ਨਾਲ ਹਜ਼ਮ ਹੋ ਜਾਂਦਾ ਹੈ। ਪੋਹਾ ਖਾਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ। ਜੇਕਰ ਤੁਸੀਂ ਪਾਚਨ ਤੰਤਰ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਭੋਜਣ 'ਚ ਪੋਹਾ ਸ਼ਾਮਲ ਕਰ ਸਕਦੇ ਹੋ।
ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ:ਪੋਹੇ 'ਚ ਫਾਈਬਰ ਅਤੇ ਆਇਰਨ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ। ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਸ਼ੂਗਰ ਦੀ ਸਮੱਸਿਆ ਹੈ, ਉਹ ਭੋਜਣ 'ਚ ਪੋਹਾ ਖਾ ਸਕਦੇ ਹਨ।
ਇਮਿਊਨ ਸਿਸਟਮ ਨੂੰ ਸੁਧਾਰਦਾ:ਪੋਹੇ ਨੂੰ ਪੌਸ਼ਟਿਕ ਬਣਾਉਣ ਲਈ ਕਈ ਤਰ੍ਹਾਂ ਦੀਆਂ ਸਬਜ਼ੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਜੋ ਇਮਿਊਨ ਸਿਸਟਮ ਨੂੰ ਬਿਹਤਰ ਬਣਾਉਣ 'ਚ ਮਦਦ ਕਰਦੇ ਹਨ। ਪੋਹਾ ਖਾਣ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਕਿਉਂਕਿ ਪੋਹਾ ਹਰੀਆਂ ਸਬਜ਼ੀਆਂ ਦੀ ਵਰਤੋਂ ਕਰਕੇ ਹੀ ਬਣਾਇਆ ਜਾਂਦਾ ਹੈ। ਇਸ ਨਾਲ ਸਰੀਰ ਨੂੰ ਪ੍ਰੋਟੀਨ ਆਇਰਨ ਅਤੇ ਹੋਰ ਜ਼ਰੂਰੀ ਪੋਸ਼ਕ ਤੱਤ ਮਿਲ ਸਕਦੇ ਹਨ। ਇਸ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੋ ਸਕਦੀ ਹੈ।