ਪੰਜਾਬ

punjab

ETV Bharat / sukhibhava

Radish Health Benefits: ਦਿਲ ਨੂੰ ਸਿਹਤਮੰਦ ਰੱਖਣ ਤੋਂ ਲੈ ਕੇ ਬਲੱਡ ਪ੍ਰੈਸ਼ਰ ਕੰਟਰੋਲ ਕਰਨ ਤੱਕ, ਇੱਥੇ ਜਾਣੋ ਮੂਲੀ ਦੇ ਫਾਇਦੇ - health care

Radish For Health: ਸਬਜ਼ੀਆਂ ਸਿਹਤ ਲਈ ਕਾਫੀ ਫਾਇਦੇਮੰਦ ਹੁੰਦੀਆਂ ਹਨ। ਇਨ੍ਹਾਂ ਸਬਜ਼ੀਆਂ 'ਚ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਜਿਸ ਨਾਲ ਗੰਭੀਰ ਬਿਮਾਰੀਆਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲ ਸਕਦੀ ਹੈ। ਇਨ੍ਹਾਂ ਸਬਜ਼ੀਆਂ 'ਚ ਇੱਕ ਸਬਜ਼ੀ ਹੈ ਮੂਲੀ ਦੀ। ਮੂਲੀ ਨੂੰ ਵੀ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਜ਼ਿਆਦਾਤਰ ਲੋਕ ਮੂਲੀ ਨੂੰ ਸਲਾਦ ਦੇ ਰੂਪ 'ਚ ਖਾਂਦੇ ਹਨ। ਇਸ ਤੋਂ ਇਲਾਵਾ ਮੂਲੀ ਦੇ ਪਰਾਠੇ ਵੀ ਬਣਾਏ ਜਾ ਸਕਦੇ ਹਨ।

Radish Health Benefits
Radish Health Benefits

By ETV Bharat Punjabi Team

Published : Oct 6, 2023, 3:04 PM IST

ਹੈਦਰਾਬਾਦ: ਸਿਹਤਮੰਦ ਰਹਿਣ ਲਈ ਸਹੀ ਖਾਣਾ-ਪੀਣਾ ਬਹੁਤ ਜ਼ਰੂਰੀ ਹੈ। ਇਸ ਲਈ ਆਪਣੀ ਖੁਰਾਕ 'ਚ ਹਰੀਆਂ ਸਬਜ਼ੀਆਂ, ਅਨਾਜ, ਫਲ ਸਮੇਤ ਕਈ ਚੀਜ਼ਾਂ ਨੂੰ ਸ਼ਾਮਲ ਕਰਨ ਨਾਲ ਕਈ ਗੰਭੀਰ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਨ੍ਹਾਂ ਸਿਹਤਮੰਦ ਚੀਜ਼ਾਂ 'ਚ ਮੂਲੀ ਵੀ ਸ਼ਾਮਲ ਹੈ। ਇਸਨੂੰ ਖਾਣ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ। ਮੂਲੀ 'ਚ ਪ੍ਰੋਟੀਨ, ਵਿਟਾਮਿਨ-ਏ, ਆਈਰਨ, ਕੈਲਸ਼ੀਅਮ ਅਤੇ ਹੋਰ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ।

ਮੂਲੀ ਦੇ ਫਾਇਦੇ:-

ਮੂਲੀ ਫਾਈਬਰ ਨਾਲ ਭਰਪੂਰ: ਮੂਲੀ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਪਾਚਨ ਨੂੰ ਠੀਕ ਰੱਖਣ 'ਚ ਮਦਦ ਮਿਲਦੀ ਹੈ। ਇਸਦੇ ਨਾਲ ਹੀ ਜੇਕਰ ਤੁਸੀਂ ਕਬਜ਼ ਅਤੇ ਗੈਸ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਮੂਲੀ ਤੁਹਾਡੇ ਲਈ ਫਾਇਦੇਮੰਦ ਹੋ ਸਕਦੀ ਹੈ। ਮੂਲੀ ਖਾਣ ਨਾਲ ਦਿਲ ਨੂੰ ਵੀ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਤੁਸੀਂ ਮੂਲੀ ਨੂੰ ਕਈ ਤਰੀਕਿਆਂ ਨਾਲ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ ਅਤੇ ਸਬਜ਼ੀ ਬਣਾ ਕੇ ਵੀ ਖਾ ਸਕਦੇ ਹੋ।

ਦਿਲ ਨੂੰ ਸਿਹਤਮੰਦ ਰੱਖਣ 'ਚ ਮੂਲੀ ਫਾਇਦੇਮੰਦ: ਬਦਲਦੀ ਜੀਵਨਸ਼ੈਲੀ ਅਤੇ ਗਲਤ ਖਾਣ-ਪੀਣ ਕਾਰਨ ਤੁਸੀਂ ਦਿਲ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹੋ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਮੂਲੀ ਨੂੰ ਸ਼ਾਮਲ ਕਰ ਸਕਦੇ ਹੋ। ਪੌਸ਼ਟਿਕ ਤੱਤਾਂ ਨਾਲ ਭਰਪੂਰ ਮੂਲੀ ਖਾਣ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲ ਸਕਦੀ ਹੈ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਵੀ ਘਟ ਹੁੰਦਾ ਹੈ।

ਬੀਪੀ ਦੇ ਮਰੀਜ਼ਾਂ ਲਈ ਮੂਲੀ ਫਾਇਦੇਮੰਦ: ਹਾਈ ਬਲੱਡ ਪ੍ਰੈਸ਼ਰ ਨੂੰ ਘਟ ਕਰਨ ਲਈ ਮੂਲੀ ਫਾਇਦੇਮੰਦ ਹੋ ਸਕਦੀ ਹੈ। ਇਸ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਜੇਕਰ ਤੁਸੀਂ ਹਾਈ ਬੀਪੀ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਆਪਣੀ ਖੁਰਾਕ 'ਚ ਮੂਲੀ ਨੂੰ ਸ਼ਾਮਲ ਕਰ ਸਕਦੇ ਹੋ।


ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮੂਲੀ ਫਾਇਦੇਮੰਦ: ਮੂਲੀ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਇਸ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ। ਜੇਕਰ ਤੁਸੀਂ ਰੋਜ਼ਾਨਾ ਹੀ ਸੀਮਿਤ ਮਾਤਰਾ 'ਚ ਮੂਲੀ ਖਾਂਦੇ ਹੋ, ਤਾਂ ਸਰਦੀ ਅਤੇ ਖੰਘ ਦੀ ਸਮੱਸਿਆਂ ਤੋਂ ਰਾਹਤ ਪਾ ਸਕਦੇ ਹੋ।

ਚਮੜੀ ਲਈ ਮੂਲੀ ਫਾਇਦੇਮੰਦ: ਮੂਲੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਸੁੰਦਰ ਚਮੜੀ ਪਾਉਣ ਲਈ ਤੁਸੀਂ ਮੂਲੀ ਦਾ ਜੂਸ ਵੀ ਪੀ ਸਕਦੇ ਹੋ। ਮੂਲੀ 'ਚ ਵਿਟਾਮਿਨ, ਫਾਸਫੋਰਸ, ਜ਼ਿੰਕ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨਾਲ ਚਮੜੀ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲਦੀ ਹੈ।

ABOUT THE AUTHOR

...view details