ਹੈਦਰਾਬਾਦ: ਸੌਗੀ ਨੂੰ ਅਕਸਰ ਖੀਰ ਅਤੇ ਹਲਵੇ 'ਚ ਇਸਤੇਮਾਲ ਕੀਤਾ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਸੌਗੀ ਨੂੰ ਰਾਤ ਭਰ ਪਾਣੀ 'ਚ ਭਿਓ ਕੇ ਖਾਣਾ ਵੀ ਫਾਇਦੇਮੰਦ ਹੋ ਸਕਦਾ ਹੈ। ਇਸ 'ਚ ਕਈ ਪੌਸ਼ਟਿਕ ਤੱਤ ਮੌਜ਼ੂਦ ਹੁੰਦੇ ਹਨ, ਜਿਸ ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਮਿਲ ਸਕਦੀ ਹੈ।
ਸੌਗੀ ਖਾਣ ਦੇ ਫਾਇਦੇ:
ਕੋਲੇਸਟ੍ਰੋਲ ਨੂੰ ਘਟ ਕਰਨ 'ਚ ਸੌਗੀ ਮਦਦਗਾਰ: ਸੌਗੀ ਨੂੰ ਰਾਤ ਦੇ ਸਮੇਂ ਪਾਣੀ 'ਚ ਭਿਓ ਕੇ ਖਾਣਾ ਦਿਲ ਲਈ ਕਾਫ਼ੀ ਫਾਇਦੇਮੰਦ ਹੋ ਸਕਦਾ ਹੈ। ਇਸਨੂੰ ਖਾਣ ਨਾਲ ਖਰਾਬ ਕੋਲੇਸਟ੍ਰੋਲ ਨੂੰ ਘਟ ਕਰਨ 'ਚ ਮਦਦ ਮਿਲਦੀ। ਇਸਦੇ ਨਾਲ ਹੀ ਦਿਲ ਨਾਲ ਜੁੜੀਆਂ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ।
ਸੌਗੀ ਐਂਟੀਆਕਸੀਡੈਂਟ ਨਾਲ ਭਰਪੂਰ:ਸੌਗੀ 'ਚ ਐਂਟੀਆਕਸੀਡੈਂਟ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਣ 'ਚ ਮਿਲਦੀ ਹੈ।
ਭਾਰ ਘਟ ਕਰਨ 'ਚ ਸੌਗੀ ਫਾਇਦੇਮੰਦ: ਸੌਗੀ ਖਾਣ ਨਾਲ ਭਾਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਨਾਲ ਸਰੀਰ ਨੂੰ ਕਾਫ਼ੀ ਐਨਰਜ਼ੀ ਮਿਲਦੀ ਹੈ ਅਤੇ ਤੁਹਾਨੂੰ ਵਾਰ-ਵਾਰ ਭੁੱਖ ਨਹੀਂ ਲੱਗਦੀ। ਇਸਦੇ ਨਾਲ ਹੀ ਤੁਸੀਂ ਜ਼ਿਆਦਾ ਭੋਜਨ ਖਾਣ ਤੋਂ ਬਚਦੇ ਹੋ। ਜੇਕਰ ਤੁਸੀਂ ਆਪਣਾ ਭਾਰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਖੁਰਾਕ 'ਚ ਸੌਗੀ ਨੂੰ ਸ਼ਾਮਲ ਕਰ ਲਓ।
ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਸੌਗੀ ਮਦਦਗਾਰ: ਸੌਗੀ 'ਚ ਫਾਈਬਰ ਪਾਏ ਜਾਂਦੇ ਹਨ। ਇਸ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲ ਸਕਦੀ ਹੈ। ਫਾਈਬਰ ਦੇ ਨਾਲ ਹੀ ਸੌਗੀ 'ਚ ਪੌਟਾਸ਼ੀਅਮ ਵੀ ਪਾਇਆ ਜਾਂਦਾ ਹੈ। ਇਸ ਲਈ ਸੌਗੀ ਨੂੰ ਰਾਤ ਭਰ ਪਾਣੀ 'ਚ ਭਿਓ ਕੇ ਖਾਣ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਪਾਚਨ ਲਈ ਸੌਗੀ ਫਾਇਦੇਮੰਦ:ਸੌਗੀ 'ਚ ਫਾਈਬਰ ਮੌਜ਼ੂਦ ਹੁੰਦੇ ਹਨ। ਇਸ ਨਾਲ ਪਾਚਨ ਅਤੇ ਕਬਜ਼ ਦੀ ਸਮੱਸਿਆਂ ਤੋਂ ਰਾਹਤ ਮਿਲਦੀ ਹੈ। ਇਸ ਲਈ ਸੌਗੀ ਨੂੰ ਭਿਓ ਕੇ ਖਾਣ ਨਾਲ ਪਾਚਨ ਸੰਬੰਧੀ ਬਿਮਾਰੀਆਂ ਤੋਂ ਰਾਹਤ ਪਾਈ ਜਾ ਸਕਦੀ ਹੈ।