ਹੈਦਰਾਬਾਦ: ਫ਼ਲ ਖਾਣਾ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ ਨੂੰ ਕਈ ਸਾਰੇ ਲਾਭ ਮਿਲਦੇ ਹਨ। ਡਾਕਟਰ ਸਿਹਤਮੰਦ ਰਹਿਣ ਲਈ ਹਰ ਕਿਸੇ ਨੂੰ ਫ਼ਲ ਖਾਣ ਦੀ ਸਲਾਹ ਦਿੰਦੇ ਹਨ। ਕੇਲਾ ਵੀ ਇਨ੍ਹਾਂ ਫ਼ਲਾਂ 'ਚੋ ਇੱਕ ਹੈ। ਕੇਲਾ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਕੱਚੇ ਕੇਲੇ ਨੂੰ ਸ਼ਾਮਲ ਕਰ ਸਕਦੇ ਹੋ। ਕੱਚਾ ਕੇਲਾ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ 'ਚ ਫਾਈਬਰ, ਪੋਟਾਸ਼ੀਅਮ ਸਮੇਤ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ।
ਕੱਚਾ ਕੇਲਾ ਖਾਣ ਦੇ ਫਾਇਦੇ:
ਭਾਰ ਘਟ ਕਰਨ 'ਚ ਕੱਚਾ ਕੇਲਾ ਫਾਇਦੇਮੰਦ: ਕੱਚਾ ਕੇਲਾ ਭਾਰ ਘਟ ਕਰਨ 'ਚ ਕਾਫ਼ੀ ਮਦਦਗਾਰ ਹੁੰਦਾ ਹੈ। ਇਸ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਕੱਚੇ ਕੇਲੇ ਨੂੰ ਖਾਣ ਨਾਲ ਭੁੱਖ ਨਹੀਂ ਲੱਗਦੀ ਅਤੇ ਤੁਸੀਂ ਜ਼ਿਆਦਾ ਭੋਜਨ ਖਾਣ ਤੋਂ ਬਚਦੇ ਹੋ। ਜੇਕਰ ਤੁਸੀਂ ਆਪਣਾ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਖੁਰਾਕ 'ਚ ਕੱਚੇ ਕੇਲੇ ਨੂੰ ਜ਼ਰੂਰ ਸ਼ਾਮਲ ਕਰੋ।
ਦਿਲ ਲਈ ਕੱਚਾ ਕੇਲਾ ਫਾਇਦੇਮੰਦ: ਕੱਚਾ ਕੇਲਾ ਦਿਲ ਨੂੰ ਵੀ ਸਿਹਤਮੰਦ ਰੱਖਣ ਲਈ ਫਾਇਦੇਮੰਦ ਹੁੰਦਾ ਹੈ। ਇਸ 'ਚ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜਿਸ ਨਾਲ ਦਿਲ ਨੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਕੱਚੇ ਕੇਲੇ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਦਿਲ ਨੂੰ ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦਾ ਹੈ।
ਕੱਚਾ ਕੇਲਾ ਵਿਟਾਮਿਨ-ਸੀ ਨਾਲ ਭਰਪੂਰ: ਕੱਚੇ ਕੇਲੇ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਇਸ ਨਾਲ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲਦੀ ਹੈ। ਇਸਦੇ ਨਾਲ ਹੀ ਕੱਚਾ ਕੇਲਾ ਖਾਣ ਨਾਲ ਇਮਿਊਨਟੀ ਸਿਸਟਮ ਵੀ ਮਜ਼ਬੂਤ ਹੁੰਦਾ ਹੈ ਅਤੇ ਚਮੜੀ ਲਈ ਵੀ ਕੱਚਾ ਕੇਲਾ ਖਾਣਾ ਫਾਇਦੇਮੰਦ ਹੁੰਦਾ ਹੈ।
ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਕੱਚਾ ਕੇਲਾ ਫਾਇਦੇਮੰਦ: ਕੱਚਾ ਕੇਲਾ ਖਾਣ ਨਾਲ ਸ਼ੂਗਰ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ। ਜੇਕਰ ਤੁਸੀਂ ਸ਼ੂਗਰ ਦੀ ਸਮੱਸਿਆਂ ਤੋਂ ਪੀੜਿਤ ਹੋ, ਤਾਂ ਕੱਚੇ ਕੇਲੇ ਨੂੰ ਜ਼ਰੂਰ ਆਪਣੀ ਖੁਰਾਕ 'ਚ ਸ਼ਾਮਲ ਕਰੋ।
ਕੱਚਾ ਕੇਲਾ ਸੋਜ ਨੂੰ ਘਟ ਕਰਨ 'ਚ ਮਦਦਗਾਰ: ਕੱਚੇ ਕੇਲੇ 'ਚ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ, ਜਿਸ ਨਾਲ ਸਰੀਰ ਨੂੰ ਕਈ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ। ਕੱਚੇ ਕੇਲੇ 'ਚ ਵਿਟਾਮਿਨ-ਸੀ, ਬੀਟਾ ਕੈਰੋਟੀਨ ਅਤੇ ਹੋਰ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸੋਜ ਨੂੰ ਘਟ ਕਰਨ 'ਚ ਮਦਦ ਕਰਦੇ ਹਨ।