ਹੈਦਰਾਬਾਦ: ਸਰਦੀਆਂ ਦੇ ਮੌਸਮ 'ਚ ਖੱਟੇ ਫ਼ਲ ਜਿਵੇ ਕਿ ਸੰਤਰਾਂ ਖਾਣਾ ਫਾਇਦੇਮੰਦ ਮੰਨਿਆਂ ਜਾਂਦਾ ਹੈ। ਸੰਤਰੇ ਦਾ ਜੂਸ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਕੇ ਵਿਅਕਤੀ ਨੂੰ ਸਰਦੀ-ਜ਼ੁਕਾਮ ਅਤੇ ਬੁਖਾਰ ਤੋਂ ਰਾਹਤ ਦਿਵਾਉਣ 'ਚ ਮਦਦ ਕਰਦਾ ਹੈ। ਸੰਤਰੇ 'ਚ ਵਿਟਾਮਿਨ-ਬੀ ਅਤੇ ਸੀ, ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ, ਐਨਰਜ਼ੀ, ਸੋਡੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਕੈਲਸ਼ੀਅਮ, ਫਾਸਫੋਰਸ ਅਤੇ ਆਈਰਨ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਕਿ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਪਰ ਤੁਹਾਨੂੰ ਸੰਤਰੇ ਨੂੰ ਖਾਲੀ ਪੇਟ ਨਹੀਂ ਖਾਣਾ ਚਾਹੀਦਾ, ਕਿਉਕਿ ਇਸ ਨਾਲ ਸਿਹਤ ਨੂੰ ਨੁਕਸਾਨ ਵੀ ਹੋ ਸਕਦਾ ਹੈ।
ਖਾਲੀ ਪੇਟ ਸੰਤਰਾ ਖਾਣ ਦੇ ਨੁਕਸਾਨ:
ਪੇਟ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ: ਖਾਲੀ ਪੇਟ ਸੰਤਰਾ ਖਾਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਰਹਿੰਦਾ ਹੈ। ਸੰਤਰੇ 'ਚ ਅਮੀਨੋ ਐਸਿਡ ਹੋਣ ਕਾਰਨ ਇਸ ਨਾਲ ਪੇਟ 'ਚ ਗੈਸ ਬਣ ਜਾਂਦੀ ਹੈ। ਇਸ ਤੋਂ ਇਲਾਵਾ ਰਾਤ ਨੂੰ ਵੀ ਸੰਤਰਾ ਨਹੀਂ ਖਾਣਾ ਚਾਹੀਦਾ। ਰਾਤ ਨੂੰ ਸੰਤਰਾ ਖਾਣ ਨਾਲ ਸਰਦੀ-ਜ਼ੁਕਾਮ ਹੋ ਸਕਦਾ ਹੈ।
ਦੰਦਾਂ 'ਚ ਕੈਵਿਟੀ ਦੀ ਸਮੱਸਿਆਂ: ਸੰਤਰੇ 'ਚ ਮੌਜ਼ੂਦ ਐਸਿਡ ਦੰਦਾਂ ਦੇ ਪਰਲੀ 'ਚ ਮੌਜ਼ੂਦ ਕੈਲਸ਼ੀਅਮ ਦੇ ਨਾਲ ਮਿਲ ਕੇ ਬੈਕਟੀਰੀਅਲ ਇੰਨਫੈਕਸ਼ਨ ਪੈਂਦਾ ਕਰਕੇ ਦੰਦਾਂ 'ਚ ਕੈਵਿਟੀ ਦੀ ਸਮੱਸਿਆਂ ਪੈਦਾ ਕਰ ਸਕਦਾ ਹੈ। ਇਸ ਕਾਰਨ ਦੰਦ ਖਰਾਬ ਹੋਣ ਲੱਗਦੇ ਹਨ।