ਪੰਜਾਬ

punjab

ETV Bharat / sukhibhava

Weight Loss Tips: ਸਰਦੀਆਂ ਦੇ ਮੌਸਮ 'ਚ ਵਧ ਗਿਆ ਹੈ ਭਾਰ, ਤਾਂ ਇਨ੍ਹਾਂ ਆਸਾਨ ਤਰੀਕਿਆਂ ਨੂੰ ਅਪਣਾਓ - healthy lifestyle

Weight Loss Tips: ਸਰਦੀਆਂ ਦੇ ਮੌਸਮ 'ਚ ਲੋਕ ਅਕਸਰ ਆਲਸੀ ਹੋ ਜਾਂਦੇ ਹਨ। ਇਸਦੇ ਨਾਲ ਹੀ ਇਸ ਮੌਸਮ 'ਚ ਭੁੱਖ ਵੀ ਜ਼ਿਆਦਾ ਲੱਗਦੀ ਹੈ, ਜਿਸ ਕਰਕੇ ਲੋਕ ਜ਼ਿਆਦਾ ਖਾ ਲੈਂਦੇ ਹਨ ਅਤੇ ਭਾਰ ਵਧਣ ਦਾ ਖਤਰਾ ਰਹਿੰਦਾ ਹੈ। ਭਾਰ ਕੰਟਰੋਲ ਕਰਨ ਲਈ ਤੁਸੀਂ ਕੁਝ ਆਸਾਨ ਤਰੀਕੇ ਅਜ਼ਮਾ ਸਕਦੇ ਹੋ।

Weight Loss Tips
Weight Loss Tips

By ETV Bharat Health Team

Published : Nov 28, 2023, 12:49 PM IST

ਹੈਦਰਾਬਾਦ:ਸਰਦੀਆਂ ਦੇ ਮੌਸਮ 'ਚ ਲੋਕ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਸਮੱਸਿਆਵਾਂ 'ਚ ਭਾਰ ਵਧਣਾ ਵੀ ਸ਼ਾਮਲ ਹੈ। ਸਰਦੀਆਂ ਦੇ ਮੌਸਮ 'ਚ ਸਾਡੀ ਜੀਵਨਸ਼ੈਲੀ ਬਦਲ ਜਾਂਦੀ ਹੈ। ਇਸ ਮੌਸਮ 'ਚ ਅਸੀ ਆਲਸੀ ਹੋ ਜਾਂਦੇ ਹਾਂ। ਆਲਸ ਹੋ ਜਾਣ ਕਾਰਨ ਲੋਕ ਸਰੀਰਕ ਗਤੀਵਿਧੀਆਂ ਕਰਨਾ ਵੀ ਬੰਦ ਕਰ ਦਿੰਦੇ ਹਨ, ਜਿਸ ਕਾਰਨ ਭਾਰ ਵਧਣ ਦਾ ਖਤਰਾ ਰਹਿੰਦਾ ਹੈ। ਇਸ ਲਈ ਤੁਸੀਂ ਕੁਝ ਤਰੀਕੇ ਅਜ਼ਮਾ ਕੇ ਆਪਣੇ ਭਾਰ ਨੂੰ ਕੰਟਰੋਲ ਕਰਨ ਸਕਦੇ ਹੋ।

ਭਾਰ ਕੰਟਰੋਲ ਕਰਨ ਲਈ ਅਪਣਾਓ ਇਹ ਤਰੀਕੇ:

ਸਿਹਤਮੰਦ ਭੋਜਨ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ:ਸਰਦੀਆਂ ਦੇ ਮੌਸਮ 'ਚ ਅਕਸਰ ਜ਼ਿਆਦਾ ਭੁੱਖ ਲੱਗਦੀ ਹੈ, ਜਿਸ ਕਰਕੇ ਅਸੀ ਜ਼ਿਆਦਾ ਖਾ ਲੈਂਦੇ ਹਾਂ। ਇਸ ਨਾਲ ਭਾਰ ਵਧਣ ਦਾ ਖਤਰਾ ਰਹਿੰਦਾ ਹੈ। ਜੇਕਰ ਤੁਸੀਂ ਆਪਣੇ ਭਾਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਫਾਈਬਰ ਨਾਲ ਭਰਪੂਰ ਚੀਜ਼ਾਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਸ ਨਾਲ ਲੰਬੇ ਸਮੇਂ ਤੱਕ ਤੁਹਾਡਾ ਪੇਟ ਭਰਿਆ ਰਹੇਗਾ ਅਤੇ ਤੁਸੀਂ ਜ਼ਿਆਦਾ ਭੋਜਨ ਖਾਣ ਤੋਂ ਬਚਦੇ ਹੋ।

ਗਰਮ ਪਾਣੀ ਨਾ ਪੀਓ: ਸਰਦੀਆਂ ਦੇ ਮੌਸਮ 'ਚ ਲੋਕ ਗਰਮ ਪਾਣੀ ਜ਼ਿਆਦਾ ਪੀਂਦੇ ਹਨ। ਜੇਕਰ ਤੁਸੀਂ ਆਪਣਾ ਭਾਰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਗਰਮ ਦੀ ਜਗ੍ਹਾਂ ਠੰਡਾ ਪਾਣੀ ਪੀਓ। ਇਸ ਨਾਲ ਕੈਲੋਰੀ ਬਰਨ ਕਰਨ 'ਚ ਮਦਦ ਮਿਲਦੀ ਹੈ।

ਹਰਬਲ ਚਾਹ ਪੀਓ: ਅੱਜ ਦੇ ਸਮੇਂ 'ਚ ਲੋਕ ਚਾਹ ਪੀਣਾ ਬਹੁਤ ਪਸੰਦ ਕਰਦੇ ਹਨ। ਕਈ ਲੋਕਾਂ ਦੀ ਚਾਹ ਤੋਂ ਬਿਨ੍ਹਾਂ ਸਵੇਰ ਹੀ ਨਹੀਂ ਹੁੰਦੀ ਹੈ। ਇਸ ਲਈ ਤੁਸੀਂ ਹਰਬਲ ਚਾਹ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਭਾਰ ਕੰਟਰੋਲ ਕਰਨ 'ਚ ਮਦਦ ਮਿਲ ਸਕਦੀ ਹੈ।

ਘਰ ਦੇ ਕੰਮ ਕਰੋ: ਸਰਦੀਆਂ ਵਿੱਚ ਆਲਸ ਆ ਜਾਣ ਕਰਕੇ ਲੋਕ ਘਰ ਦਾ ਕੰਮ ਕਰਨਾ ਪਸੰਦ ਨਹੀਂ ਕਰਦੇ ਅਤੇ ਸਾਰਾ ਦਿਨ ਆਰਾਮ ਕਰਦੇ ਹਨ, ਜਿਸ ਕਰਕੇ ਭਾਰ ਵਧਣ ਦਾ ਖਤਰਾ ਰਹਿੰਦਾ ਹੈ। ਇਸ ਲਈ ਸਰਦੀਆਂ ਦੇ ਮੌਸਮ 'ਚ ਘਰ ਦੇ ਕੰਮ ਕਰੋ। ਘਰ ਦੇ ਕੰਮਾਂ 'ਚ ਤੁਸੀਂ ਸਫ਼ਾਈ ਵਰਗੇ ਹੋਰ ਕਈ ਕੰਮ ਕਰ ਸਕਦੇ ਹੋ। ਇਸਦੇ ਨਾਲ ਹੀ ਤੁਸੀਂ ਸਰੀਰਕ ਗਤੀਵਿਧੀਆਂ ਕਰਕੇ ਵੀ ਆਪਣੇ ਭਾਰ ਨੂੰ ਕੰਟਰੋਲ ਕਰ ਸਕਦੇ ਹੋ।

ਜ਼ਿਆਦਾ ਪਾਣੀ ਪੀਓ: ਸਿਹਤਮੰਦ ਰਹਿਣ ਲਈ ਜ਼ਿਆਦਾ ਪਾਣੀ ਪੀਓ। ਹਾਲਾਂਕਿ, ਸਰਦੀਆਂ ਦੇ ਮੌਸਮ 'ਚ ਲੋਕ ਘਟ ਪਾਣੀ ਪੀਂਦੇ ਹਨ, ਜਿਸ ਕਰਕੇ ਤੁਸੀਂ ਡੀਹਾਈਡਰੇਸ਼ਨ ਦੀ ਸਮੱਸਿਆਂ ਦਾ ਸ਼ਿਕਾਰ ਹੋ ਸਕਦੇ ਹੋ। ਡੀਹਾਈਡਰੇਸ਼ਨ ਕਾਰਨ ਭੁੱਖ ਜ਼ਿਆਦਾ ਲੱਗਦੀ ਹੈ ਅਤੇ ਭਾਰ ਵਧਣ ਦਾ ਖਤਰਾ ਰਹਿੰਦਾ ਹੈ। ਇਸ ਲਈ ਸਰਦੀਆਂ ਦੇ ਮੌਸਮ 'ਚ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ।

ABOUT THE AUTHOR

...view details