ਹੈਦਰਾਬਾਦ: ਅੱਜ ਦੇ ਸਮੇਂ 'ਚ ਲੋਕ ਮਿੱਠਾ ਖਾਣਾ ਬਹੁਤ ਪਸੰਦ ਕਰਦੇ ਹਨ। ਜ਼ਿਆਦਾਤਰ ਲੋਕ ਕੋਈ ਵੀ ਮਿੱਠੀ ਚੀਜ਼ ਬਣਾਉਣ ਲਈ ਖੰਡ ਦਾ ਇਸਤੇਮਾਲ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਖੰਡ ਦੇ ਮੁਕਾਬਲੇ ਗੁੜ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਗੁੜ ਨਾਲ ਤੁਸੀਂ ਕਈ ਸਿਹਤ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਖੰਡ 'ਚ ਪੌਸ਼ਟਿਕ ਤੱਤਾਂ ਦੀ ਕਮੀ ਹੁੰਦੀ ਹੈ ਅਤੇ ਕੈਲੋਰੀ ਵੀ ਜ਼ਿਆਦਾ ਹੁੰਦੀ ਹੈ, ਜਦਕਿ ਗੁੜ 'ਚ ਆਈਰਨ, ਪੋਟਾਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਕਿ ਸਿਹਤ ਲਈ ਜ਼ਰੂਰੀ ਹੁੰਦੇ ਹਨ।
ਗੁੜ ਖਾਣ ਦੇ ਫਾਇਦੇ:
ਇਮਿਊਨਟੀ ਮਜ਼ਬੂਤ: ਗੁੜ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਇਮਿਊਨ ਸਿਸਟਮ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ। ਗੁੜ 'ਚ ਐਂਟੀਆਕਸੀਡੈਂਟ ਦੀ ਮਾਤਰਾ ਪਾਈ ਜਾਂਦੀ ਹੈ, ਜਿਸ ਨਾਲ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲਦੀ ਹੈ। ਜੇਕਰ ਤੁਸੀਂ ਖੰਡ ਦੀ ਜਗ੍ਹਾਂ ਗੁੜ ਦਾ ਇਸਤੇਮਾਲ ਕਰਦੇ ਹੋ, ਤਾਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।
ਮੂਡ ਸਵਿੰਗ ਤੋਂ ਰਾਹਤ:ਜੇਕਰ ਤੁਸੀਂ ਰੋਜ਼ਾਨਾ ਗੁੜ ਦੇ ਛੋਟੇ ਟੁੱਕੜੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਦੇ ਹੋ, ਤਾਂ ਇਸ ਨਾਲ ਮੂਡ ਸਵਿੰਗ ਤੋਂ ਰਾਹਤ ਪਾਈ ਜਾ ਸਕਦੀ ਹੈ। ਇਸ ਤੋਂ ਇਲਾਵਾ, ਪੀਰੀਅਡਸ 'ਚ ਹੋਣ ਵਾਲੇ ਦਰਦ ਤੋਂ ਵੀ ਛੁਟਕਾਰਾ ਪਾਉਣ 'ਚ ਮਦਦ ਮਿਲਦੀ ਹੈ।
ਪਾਚਨ ਲਈ ਬਿਹਤਰ: ਗੁੜ 'ਚ ਮੌਜ਼ੂਦ ਗੁਣ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਜੇਕਰ ਤੁਸੀਂ ਰੋਜ਼ਾਨਾ ਸੀਮਤ ਮਾਤਰਾ 'ਚ ਗੁੜ ਖਾਂਦੇ ਹੋ, ਤਾਂ ਇਸ ਨਾਲ ਤੁਹਾਨੂੰ ਕਬਜ਼ ਦੀ ਸਮੱਸਿਆ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲਦੀ ਹੈ।
ਐਨਰਜ਼ੀ ਬੂਸਟਰ:ਗੁੜ 'ਚ ਆਈਰਨ ਪਾਇਆ ਜਾਂਦਾ ਹੈ, ਜੋ ਕਿ ਐਨਰਜ਼ੀ ਨੂੰ ਬੂਸਟ ਕਰਨ 'ਚ ਮਦਦ ਕਰਦਾ ਹੈ। ਗੁੜ 'ਚ ਸਿਰਫ਼ ਆਈਰਨ ਹੀ ਨਹੀਂ, ਸਗੋ ਪੋਟਾਸ਼ੀਅਮ, ਮੈਗਨੀਸ਼ੀਅਮ, ਮੈਗਨੀਜ਼, ਜ਼ਿੰਕ, ਕਾਪਰ, ਵਿਟਾਮਿਨ-ਬੀ ਅਤੇ ਹੋਰ ਵੀ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨਾਲ ਸਰੀਰ ਨੂੰ ਐਨਰਜ਼ੀ ਮਿਲਦੀ ਹੈ।
ਜਿਗਰ ਲਈ ਗੁੜ ਫਾਇਦੇਮੰਦ: ਗੁੜ 'ਚ Detoxifying ਗੁਣ ਪਾਏ ਜਾਂਦੇ ਹਨ। ਇਸਨੂੰ ਖਾਣ ਨਾਲ ਜਿਗਰ ਸਿਹਤਮੰਦ ਰਹਿੰਦਾ ਹੈ। ਇਸ ਲਈ ਤੁਸੀਂ ਖੰਡ ਦੀ ਜਗ੍ਹਾਂ ਆਪਣੀ ਖੁਰਾਕ 'ਚ ਗੁੜ ਨੂੰ ਸ਼ਾਮਲ ਕਰ ਸਕਦੇ ਹੋ।