ਪੰਜਾਬ

punjab

ETV Bharat / sukhibhava

Winter Fruits: ਸਰਦੀਆਂ 'ਚ ਸਿਹਤਮੰਦ ਰਹਿਣਾ ਚਾਹੁੰਦੇ ਹੋ, ਤਾਂ ਅੱਜ ਤੋਂ ਹੀ ਆਪਣੀ ਖੁਰਾਕ 'ਚ ਸ਼ਾਮਲ ਕਰ ਲਓ ਇਹ 4 ਫ਼ਲ

Winter Special Fruits: ਮੀਂਹ ਦੇ ਮੌਸਮ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਠੰਡ ਵਧ ਗਈ ਹੈ। ਬਦਲਦੇ ਮੌਸਮ ਦੌਰਾਨ ਬਿਮਾਰੀਆਂ ਹੋਣ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਲਈ ਤੁਹਾਨੂੰ ਆਪਣੀ ਜੀਵਨਸ਼ੈਲੀ ਅਤੇ ਭੋਜਨ 'ਚ ਬਦਲਾਅ ਕਰਨ ਦੀ ਲੋੜ ਹੈ। ਸਰਦੀਆਂ 'ਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਤੁਸੀਂ ਆਪਣੀ ਖੁਰਾਕ 'ਚ ਕੁਝ ਫ਼ਲਾਂ ਨੂੰ ਸ਼ਾਮਲ ਕਰ ਸਕਦੇ ਹੋ।

Winter Fruits
Winter Fruits

By ETV Bharat Punjabi Team

Published : Oct 20, 2023, 4:49 PM IST

ਹੈਦਰਾਬਾਦ: ਸਰਦੀਆਂ ਦੇ ਮੌਸਮ ਸ਼ੁਰੂ ਹੋਣ ਵਾਲੇ ਹਨ। ਅਜਿਹੇ 'ਚ ਤੁਹਾਨੂੰ ਆਪਣੀ ਜੀਵਨਸ਼ੈਲੀ ਵੱਲ ਪੂਰਾ ਧਿਆਨ ਦੇਣਾ ਚਾਹੀਦਾ ਹੈ। ਕਿਉਕਿ ਬਦਲਦੇ ਮੌਸਮ ਦੌਰਾਨ ਕਈ ਬਿਮਾਰੀਆਂ ਦਾ ਖਤਰਾ ਵੀ ਵਧ ਜਾਂਦਾ ਹੈ। ਇਨ੍ਹਾਂ ਬਿਮਾਰੀਆਂ ਨਾਲ ਲੜਨ ਲਈ ਇਮਿਊਨਟੀ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਕੁਝ ਫ਼ਲਾਂ ਨੂੰ ਸ਼ਾਮਲ ਕਰ ਸਕਦੇ ਹੋ।

ਸਰਦੀਆਂ ਦੇ ਮੌਸਮ 'ਚ ਖਾਓ ਇਹ ਫ਼ਲ:

ਸਰਦੀਆਂ ਦੇ ਮੌਸਮ 'ਚ ਸੇਬ ਖਾਣਾ ਫਾਇਦੇਮੰਦ:ਸਰਦੀਆਂ ਦੇ ਮੌਸਮ 'ਚ ਸੇਬ ਖਾਣਾ ਫਾਇਦੇਮੰਦ ਹੋ ਸਕਦਾ ਹੈ। ਇਸ 'ਚ ਮੌਜ਼ੂਦ ਵਿਟਾਮਿਨ-ਸੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਸੇਬ 'ਚ ਫਾਈਬਰ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸ ਨਾਲ ਅੰਤੜੀਆਂ ਸਿਹਤਮੰਦ ਰਹਿੰਦੀਆਂ ਹਨ। ਇਹ ਫ਼ਲ ਸ਼ੂਗਰ ਦੇ ਮਰੀਜ਼ਾਂ ਲਈ ਵੀ ਫਾਇਦੇਮੰਦ ਹੁੰਦਾ ਹੈ।

ਸਰਦੀਆਂ 'ਚ ਸੰਤਰਾਂ ਖਾਣਾ ਫਾਇਦੇਮੰਦ: ਸੰਤਰਾ ਖਾਣਾ ਵੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਫਲ 'ਚ ਵਿਟਾਮਿਨ-ਸੀ, ਫਾਈਬਰ, ਪੋਟਾਸ਼ੀਅਮ ਅਤੇ ਹੋਰ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ 'ਚ ਮੌਜ਼ੂਦ ਵਿਟਾਮਿਨ-ਸੀ ਬਿਮਾਰੀਆਂ ਨਾਲ ਲੜਨ 'ਚ ਮਦਦ ਕਰਦੇ ਹਨ। ਕਿਹਾ ਜਾਂਦਾ ਹੈ ਕਿ ਸੰਤਰਾ ਖਾਣ ਨਾਲ ਕੈਂਸਰ ਵਰਗੇ ਰੋਗ ਦੇ ਖਤਰੇ ਨੂੰ ਵੀ ਘਟ ਕੀਤਾ ਜਾ ਸਕਦਾ ਹੈ।

ਅਮਰੂਦ ਖਾਣਾ ਸਰਦੀਆਂ 'ਚ ਫਾਇਦੇਮੰਦ: ਸਰਦੀਆਂ ਦੇ ਮੌਸਮ 'ਚ ਅਮਰੂਦ ਖਾਣਾ ਵੀ ਫਾਇਦੇਮੰਦ ਹੁੰਦਾ ਹੈ। ਇਸ 'ਚ ਵਿਟਾਮਿਨ-ਏ, ਪੋਟਾਸ਼ੀਅਮ ਅਤੇ ਫਾਈਬਰ ਸਮੇਤ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਊਣ 'ਚ ਵੀ ਅਮਰੂਦ ਫਾਇਦੇਮੰਦ ਹੁੰਦਾ ਹੈ।

ਅੰਗੂਰ ਖਾਣਾ ਸਰਦੀਆਂ 'ਚ ਫਾਇਦੇਮੰਦ: ਅੰਗੂਰ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ 'ਚ ਫਾਈਬਰ ਪਾਇਆ ਜਾਂਦਾ ਹੈ। ਇਸਦੀ ਮਦਦ ਨਾਲ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਲਈ ਆਪਣੀ ਖੁਰਾਕ 'ਚ ਅੰਗੂਰ ਨੂੰ ਜ਼ਰੂਰ ਸ਼ਾਮਲ ਕਰੋ।

ABOUT THE AUTHOR

...view details