ਆਕਸੀਜਨ ਸਿਲੰਡਰ ਫੱਟਣ ਕਾਰਨ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ - ਆਕਸੀਜਨ ਸਿਲੰਡਰ ਫੱਟਣ ਕਾਰਨ ਭਿਆਨਕ ਹਾਦਸਾ
ਪਠਾਨਕੋਟ: ਜ਼ਿਲ੍ਹੇ ’ਚ ਸਥਿਤ ਦਾ ਵਾਈਟ ਮੈਡੀਕਲ ਕਾਲਜ ’ਚ ਬੀਤੀ ਰਾਤ ਆਕਸੀਜਨ ਸਿਲੰਡਰ ਫੱਟਣ ਕਾਰਨ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਇੱਕ ਨੌਜਵਾਨ ਵੱਲੋਂ ਆਕਸੀਜਨ ਸਿਲੰਡਰ ਲਗਾਇਆ ਜਾ ਰਿਹਾ ਸੀ ਕਿ ਉਸ ਸਮੇਂ ਇਕ ਭਿਆਨਕ ਧਮਾਕਾ ਹੋ ਗਿਆ ਜਿਸ ਦੇ ਚੱਲਦੇ ਵਿਅਕਤੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਜਿਆਦਾ ਭਿਆਨਕ ਸੀ ਕਿ ਹਸਪਤਾਲ ਦੇ ਨਾਲ ਲੱਗਦੀਆਂ ਸਾਰੀਆਂ ਖਿੜਕੀਆਂ ਅਤੇ ਕੱਚ ਟੁੱਟ ਗਏ। ਇਸ ਹਾਦਸੇ ਤੋਂ ਬਾਅਦ ਸਾਰੇ ਮਰੀਜ਼ਾਂ ਨੂੰ ਦੂਜੀ ਬਿਲਡਿੰਗ ਚ ਸ਼ਿਫਟ ਕੀਤਾ ਗਿਆ ਸੀ। ਉੱਥੇ ਹੀ ਮਾਮਲੇ ਸਬੰਧੀ ਏਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਆਕਸੀਜਨ ਸਿਲੰਡਰ ਲਗਾਉਂਦੇ ਹੋਏ ਹਾਦਸਾ ਵਾਪਰਿਆ। ਫਿਲਹਾਲ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:20 PM IST