ਹੈਰੋਇਨ ਤੇ ਡਰੱਗ ਮਨੀ ਸਮੇਤ 2 ਗ੍ਰਿਫ਼ਤਾਰ - Seizure of heroin and drug money
ਅੰਮ੍ਰਿਤਸਰ: ਜ਼ਿਲ੍ਹੇ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਨਾਕੇਬੰਦੀ ਦੌਰਾਨ ਪੁਲਿਸ (Police) ਨੇ ਇੱਕ ਕਾਰ ਸਵਾਰ ਤੋਂ 260 ਗ੍ਰਾਮ ਹੈਰੋਇਨ (heroin) ਅਤੇ 90 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ (Drug money recovered) ਕੀਤੀ ਹੈ। ਇਸ ਮੌਕੇ ਜਾਂਚ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਨੇ ਸ਼ੱਕ ਦੇ ਆਧਾਰ ‘ਤੇ ਇਸ ਕਾਰ ਨੂੰ ਰੋਕਿਆ ਸੀ ਅਤੇ ਜਦੋਂ ਇਸ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਹੈਰੋਇਨ ਤੇ ਡਰੱਗ ਮਨੀ ਬਰਾਮਦ (Seizure of heroin and drug money) ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਿਰਮਲ ਸਿੰਘ ‘ਤੇ ਪਹਿਲਾਂ ਵੀ 25 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਰਿਮਾਂਡ ਦੌਰਾਨ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾਵੇਗੀ।
Last Updated : Feb 3, 2023, 8:20 PM IST