ਜ਼ੀਰਾ ਪੁਲਿਸ ਨੇ 2 ਲੁਟੇਰੇ ਕੀਤੇ ਕਾਬੂ - CCTV photos
ਫ਼ਿਰੋਜ਼ਪੁਰ: ਜ਼ੀਰਾ ਪੁਲਿਸ (Zira Police) ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਦਰਅਸਲ ਇਨ੍ਹਾਂ ਮੁਲਜ਼ਮਾਂ ਨੇ ਜ਼ੀਰਾ ਵਿੱਚ ਪਿਸਤੌਲ ਦੀ ਨੋਕ ‘ਤੇ ਲੁੱਟ (Loot at gunpoint) ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਐੱਸ.ਐੱਚ.ਓ. ਬਚਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਲੁੱਟਿਆ ਹੋਇਆ ਸਮਾਨ ਵੀ ਬਰਾਮਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਨੂੰ ਸੀਸੀਟੀਵੀ ਫੋਟੋਜ਼ (CCTV photos) ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਅੱਗੇ ਦੀ ਪੁੱਛ ਪੜਤਾਲ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕੋਲੋਂ ਹੋਰ ਵੀ ਬਰਾਮਦਗੀ ਹੋ ਸਕੇ।
Last Updated : Feb 3, 2023, 8:19 PM IST