ਚੋਹਲਾ ਸਾਹਿਬ ਵਿਖੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਦੀ ਨਵੀਂ ਇਮਾਰਤ ਡਿੱਗਣ ਕਾਰਨ 2 ਮੌਤਾਂ - 2 deaths due to collapse of Gurdwara Dukh Niwaran Sahib building at Chohla Sahib
ਤਰਨਤਾਰਨ: ਚੋਹਲਾ ਸਾਹਿਬ ਦੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਚ ਬਹੁਤ ਹੀ ਦੁੱਖਦਾਈ ਘਟਨਾ ਵਾਪਰੀ ਹੈ। ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿਖੇ ਚੱਲ ਰਹੇ ਨਿਰਮਾਣ ਕਾਰਜ ਦੌਰਾਨ ਨਵੀਂ ਇਮਾਰਤ ਦਾ ਲੈਂਟਰ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਮਲਬੇ ਹੇਠ ਦਬਣ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਅਜੇ ਵੀ ਕਈ ਸ਼ਰਧਾਲੂ ਮਲਬੇ ਹੇਠ ਦਬੇ ਹੋਏ ਹਨ ਜਿਸਦੇ ਚੱਲਦੇ ਬਚਾਅ ਕਾਰਜ ਜਾਰੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Last Updated : Feb 3, 2023, 8:20 PM IST