ਪੰਜਾਬ

punjab

ETV Bharat / videos

2 ਸਾਲ ਪਹਿਲਾਂ ਹੋਈ ਲਵ ਮੈਰਿਜ ਦਾ ਦਰਦਨਾਕ ਅੰਤ - ਕਪੂਰਥਲਾ

By

Published : Mar 22, 2022, 4:21 PM IST

Updated : Feb 3, 2023, 8:20 PM IST

ਕਪੂਰਥਲਾ: ਕਪੂਰਥਲਾ ਦੀ ਨਾਮਦੇਵ ਕਲੋਨੀ ਵਿੱਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਦੋਂ 2 ਸਾਲ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਮਾੜਾ ਅੰਤ ਹੋਇਆ। 19 ਸਾਲਾ ਲੜਕੀ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਸਿਟੀ ਦੀ ਪੁਲਿਸ ਨੇ ਸਿਵਲ ਹਸਪਤਾਲ ਦੀ ਸੂਚਨਾ 'ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ ਅਤੇ ਫਾਹਾ ਲਗਾਉਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮਾਂ ਦੇ ਪੱਖ ਤੋਂ ਕੋਈ ਬਿਆਨ ਨਹੀਂ ਆਇਆ ਹੈ। ਮ੍ਰਿਤਕ ਦੀ ਪਛਾਣ 19 ਸਾਲਾ ਅੰਮ੍ਰਿਤਪ੍ਰੀਤ ਕੌਰ ਪਤਨੀ ਗੁਰਬਿੰਦਰ ਸਿੰਘ ਉਰਫ ਮਿੰਟੂ ਵਾਸੀ ਨਾਮਦੇਵ ਕਲੋਨੀ ਵਜੋਂ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਦੇ ਏਐਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ 5 ਵਜੇ ਸਿਵਲ ਹਸਪਤਾਲ ਰਾਹੀਂ ਸੂਚਨਾ ਮਿਲੀ ਕਿ ਇੱਕ ਵਿਆਹੁਤਾ ਔਰਤ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਹੈ। ਜੋ ਪਹਿਲਾਂ ਹੀ ਮਰ ਚੁੱਕੀ ਹੈ ਐਸਐਚਓ ਗੌਰਵ ਧੀਰ ਅਤੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
Last Updated : Feb 3, 2023, 8:20 PM IST

ABOUT THE AUTHOR

...view details