7 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਕਾਬੂ - Three youths were arrested
ਅੰਮ੍ਰਿਤਸਰ: ਲਗਾਤਾਰ ਹੀ ਸ਼ਹਿਰ ਵਿੱਚ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ (Incidents of motorcycle theft) ਵਧਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਰਾਂ ਦੇ ਵੱਲੋਂ ਬੇਖੌਫ ਹੋ ਕੇ ਮੋਟਰਸਾਈਕਲ ਤੇ ਐਕਟਿਵਾ ਚੋਰੀ (Activa theft on motorcycle) ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਸਮੇਂ-ਸਮੇਂ ‘ਤੇ ਪੁਲਿਸ (Police) ਵੱਲੋਂ ਇਨ੍ਹਾਂ ਚੋਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਰਿਹਾ ਹੈ। ਅੱਜ ਪੁਲਿਸ (Police) ਨੇ 7 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਏ.ਸੀ.ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਾਕੇਬੰਦੀ ਕਰਕੇ ਬਲੌਕ ਰੇਲਵੇ ਕਲੋਨੀ ਕੈਂਟ ਵਿੱਚ ਸ਼ੱਕੀ ਵਾਹਨਾਂ ਨੂੰ ਰੋਕਿਆ ਜਾ ਰਿਹਾ ਸੀ। ਜਿਸ ਦੌਰਾਨ ਉਨ੍ਹਾਂ ਨੇ 7 ਮੋਟਰਸਾਈਕਲਾਂ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ (Three youths were arrested) ਕੀਤਾ ਹੈ। ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
Last Updated : Feb 3, 2023, 8:20 PM IST