ਦਰਦਨਾਕ ਸੜਕ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਫਿਰੋਜ਼ਪੁਰ: ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਅਲੀਪੁਰ ਦੇ ਰਹਿਣ ਵਾਲੇ ਪਰਿਵਾਰ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਹਸਪਤਾਲ ਜ਼ੀਰਾ ਦੇ ਡਾ. ਆਕਾਸ਼ਦੀਪ ਸਿੰਘ ਵੱਲੋਂ ਦੱਸਿਆ ਗਿਆ ਕਿ ਇਕ ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਇਥੇ ਲਿਆਂਦਾ ਗਿਆ, ਜਿਸ ਨੂੰ ਚੈੱਕ ਕਰਨ ਤੇ ਪਤਾ ਲੱਗਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ। ਇਸ ਮੌਕੇ ਇਹ ਵੀ ਜਾਣਕਾਰੀ ਮਿਲੀ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਪਰਿਵਾਰ ਫਿਰੋਜ਼ਪੁਰ ਤੋਂ ਆਪਣੇ ਘਰ ਅਲੀਪੁਰ ਵਾਪਸ ਆ ਰਿਹਾ ਸੀ ਜਦੋਂ ਇਹ ਖੋਸਾ ਦਲ ਸਿੰਘ ਦੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਵਾਲੇ ਟਿੱਪਰ ਨੇ ਇਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਚੀਥੜੇ ਉੱਡ ਗਏ।
Last Updated : Feb 3, 2023, 8:21 PM IST