ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਮੁਲਜ਼ਮ ਕਾਬੂ - 4 members of the robbery gang arrested
ਤਰਨਤਾਰਨ: ਥਾਣਾ ਸਦਰ ਪੱਟੀ ਪੁਲਿਸ (Line Sadar Patti Police) ਨੇ ਤਾਰ ਚੋਰ ਦੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ (4 gang members arrested) ਕੀਤਾ ਹੈ। ਪੁਲਿਸ (Police) ਮੁਤਾਬਿਕ ਇਹ ਚੋਰ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਵੱਢ ਦੇ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਦਰਸ਼ਨ ਲਾਲ (ASI Darshan Lal) ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੁੱਛਗਿਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਲਸ ਕੀਤਾ ਜਾਵੇਗਾ। ਪੁਲਿਸ (Police) ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਵੀ ਉਮੀਦ ਹੈ।
Last Updated : Feb 3, 2023, 8:20 PM IST