ਸੰਦੀਪ ਅੰਬੀਆਂ ਕਤਲ ਮਾਮਲੇ ’ਚ 5 ਗੈਂਗਸਟਰ ਗ੍ਰਿਫਤਾਰ ! - Sandeep Ambian murder case
ਜਲੰਧਰ: ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਅੰਬੀਆਂ ਕਤਲ ਮਾਮਲੇ ਵਿੱਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ (Sandeep Ambian murder case) ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ 5 ਗੈਂਗਸਟਰਾਂ ਨੂੰ ਹਿਰਾਸਤ ਵਿੱਚ ਲਿਆ ਹੈ।ਵੱਖ ਵੱਖ ਥਾਵਾਂ ਤੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਕਬੱਡੀ ਖਿਡਾਰੀ ਸੰਦੀਪ ਸਿੰਘ ਅੰਬੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਨੇ 5 ਗੈਂਗਸਟਰਾਂ ਨੂੰ ਹਿਰਾਸਤ ਵਿੱਚ ਲਿਆ (5 gangsters arrested in Sandeep Ambian murder case) ਹੈ। ਇੰਨ੍ਹਾਂ ਵਿੱਚੋਂ ਦੋ ਗੈਂਗਸਟਰ ਸੰਗਰੂਰ ਦੇ ਹਨ ਜਿੰਨ੍ਹਾਂ ਦਾ ਨਾਮ ਫਤਿਹ ਅਤੇ ਅਮਿਤ ਡਾਗਰ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਜੁਝਾਰ ਸਿੰਘ ਦੇ ਨਾਲ ਨਾਲ ਦਿੱਲੀ ਵਿਖੇ ਤਿਹਾੜ ਜੇਲ੍ਹ ਤੋਂ ਇਕ ਗੈਂਗਸਟਰ ਕੌਸ਼ਿਕ ਚੌਧਰੀ ਨੂੰ ਵੀ ਪੁਲਿਸ ਇਸ ਮਾਮਲੇ ਵਿੱਚ ਲਿਆਂਦਾ ਹੈ। ਇੰਨ੍ਹਾਂ ਸਾਰੇ ਮੁਲਜ਼ਮਾਂ ਨੂੰ ਨਕੋਦਰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿਸ ਤੋਂ ਬਾਅਦ ਅਦਾਲਤ ਵੱਲੋਂ ਇੰਨ੍ਹਾਂ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਫਿਲਹਾਲ ਸੰਦੀਪ ਸਿੰਘ ਅੰਬੀਆਂ ਦੇ ਪਰਿਵਾਰ ਨੇ ਉਸ ਦੇ ਅੰਤਿਮ ਸੰਸਕਾਰ ਕਰਨ ਦਾ ਫ਼ੈਸਲਾ ਲੈ ਲਿਆ ਹੈ।
Last Updated : Feb 3, 2023, 8:20 PM IST
TAGGED:
Sandeep Ambian murder case