ਧਾਰਮਿਕ ਮੂਰਤੀਆਂ ਦੀ ਬੇਅਦਬੀ, 2 ਪਿੰਡਾਂ ’ਚ ਤੋੜੀਆਂ ਮੂਰਤੀਆਂ - ਗਊਆਂ ਦੀਆਂ ਹੱਤਿਆ ਦਾ ਮਾਮਲਾ
ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੀਤੇ ਦਿਨੀਂ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਗਊਆਂ ਦੀਆਂ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਹੁਣ ਗੜ੍ਹਸ਼ੰਕਰ ਦੇ ਪਿੰਡ ਪਦਰਾਣਾ ਅਤੇ ਸਤਨੌਰ ਵਿਖੇ ਮੂਰਤੀਆਂ ਨਾਲ ਬੇਅਦਬੀ ਦੀ ਘਟਨਾ ਸਾਹਮਣੇ ਆਈਆਂ ਹਨ। ਪਿੰਡ ਵਾਸੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਸਵੇਰੇ ਦੇਖਿਆ ਤਾਂ ਪਿੰਡ ਪਦਰਾਣਾ ਵਿਖੇ ਬਣੇ ਹੋਏ ਭਗਵਾਨ ਸ਼ੰਕਰ ਦੇ ਮੰਦਿਰ ਅਤੇ ਪਿੰਡ ਸਤਨੌਰ ਵਿਖੇ ਪੀਰਾਂ ਦੀ ਜਗ੍ਹਾ ਤੇ ਦੇ ਮੂਰਤੀਆਂ ਦੀ ਭੰਨਤੋੜ ਕੀਤੀ ਗਈ ਹੈ। ਇਸ ਮੌਕੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਫੜਿਆ ਜਾਵੇ।
Last Updated : Feb 3, 2023, 8:19 PM IST