ਜਵਾਹਰ ਨਗਰ ਕੈਂਪ ’ਚ ਖੜ੍ਹੀ ਕਾਰ ਨੂੰ ਲੱਗੀ ਅੱਗ, ਕਾਰ ਸੜ੍ਹਕੇ ਸੁਆਹ - ਕਾਰ ਕਾਫੀ ਨੁਕਸਾਨੀ ਗਈ
ਲੁਧਿਆਣਾ: ਜ਼ਿਲ੍ਹੇ ਦੇ ਜਵਾਹਰ ਨਗਰ ਕੈਂਪ ਵਿੱਚ ਖੜ੍ਹੀ ਬਲੇਨੋ ਕਾਰ ਨੂੰ ਅਚਾਨਕ ਅੱਗ ਲੱਗ ਗਈ, ਅੱਗ ਲੱਗਣ ਦੇ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਮੌਕੇ ਫਾਇਰ ਗੇੜ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਲ ਆਈ ਸੀ ਜਿਸ ਤੋਂ ਮਗਰੋਂ ਮੌਕੇ ’ਤੇ ਪਹੁੰਚੇ ਅਤੇ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਕਾਰ ਕਾਫੀ ਨੁਕਸਾਨੀ ਗਈ ਹੈ ਅਤੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਉਧਰ ਕਾਰ ਦੇ ਮਾਲਕਾਂ ਨੇ ਕਿਹਾ ਕਿ ਉਹ ਕਾਰ ਖੜ੍ਹੀ ਕਰ ਬਾਜ਼ਾਰ ਗਏ ਸੀ ਤੇ ਕਾਰ ਨੂੰ ਅਚਾਨਕ ਅੱਗ ਲੱਗ ਗਈ।
Last Updated : Feb 3, 2023, 8:20 PM IST