ਅਚਾਨਕ ਸਿਲੰਡਰ ਫਟਣ ਕਾਰਨ ਦੋ ਮੰਜ਼ਿਲਾ ਮਕਾਨ ਨੂੰ ਲੱਗੀ ਅੱਗ - ਸਿਲੰਡਰ ਫਟਣ ਕਾਰਨ ਅੱਗ ਲੱਗ ਗਈ
ਲੁਧਿਆਣਾ: ਲੁਧਿਆਣਾ ਦੇ ਭੀੜ ਵਾਲੇ ਇਲਾਕੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਕੋਲ ਉਸ ਸਮੇਂ ਭਗਦੜ ਮਚ ਗਈ। ਜਦੋਂ ਮਕਾਨ ਨੂੰ ਅਚਾਨਕ ਅੱਗ ਲੱਗ ਗਈ।ਜਿਸ ਤੇ ਇਲਾਕਾ ਨਿਵਾਸੀਆਂ ਵੱਲੋਂ ਫਾਇਰ ਬ੍ਰਿਗੇਡ ਨੂੰ ਤੁਰੰਤ ਸੂਚਿਤ ਕੀਤਾ ਗਿਆ। ਉਹਨਾਂ ਨੇ ਮੌਕੇ ਤੇ ਪਹੁੰਚ ਕੇ ਅੱਗ ਉਪਰ ਕਾਬੂ ਪਾਇਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਫਾਇਰਬ੍ਰਗੇਡ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ 12 ਵਜੇ ਇਹ ਜਾਣਕਾਰੀ ਮਿਲੀ ਸੀ ਕਿ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ ਹੈ। ਉਨ੍ਹਾਂ ਨੇ ਦੇਖਿਆ ਕਿ ਦੋ ਮੰਜ਼ਿਲਾ ਮਕਾਨ ਨੂੰ ਅੱਗ ਲੱਗੀ ਸੀ। ਉਹਨਾਂ ਨੇ ਅੱਗ ਉਪਰ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।
Last Updated : Feb 3, 2023, 8:18 PM IST