ਜਿੱਤ ਦੇ ਮਾਰਚ 'ਚ ਸ਼ਾਮਿਲ ਹੋਣ ਲਈ ਖੇਮਖਰਨ ਤੋਂ ਆਪ ਵਰਕਰਾਂ ਦਾ ਜਥਾ ਰਵਾਨਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਤਰਨਤਾਰਨ:ਆਮ ਆਦਮੀ ਪਾਰਟੀ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦਾ ਇਕ ਵੱਡਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ। ਇਸ ਉਪਰੰਤ ਕਾਫਲਾ ਲੈ ਕੇ ਰਵਾਨਾ ਹੁੰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਵਲਟੋਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਮੁੱਚੀ ਲੀਡਰਸ਼ਿਪ ਸਮੇਤ ਗੁਰੂ ਨਗਰੀ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਲੈਣ ਜਾ ਰਹੇ ਹਨ। ਜਿਸ ਤੋਂ ਬਾਅਦ ਇਕ ਵਿਸ਼ਾਲ ਰੋਡ ਸ਼ੋਅ ਪੂਰੇ ਅੰਮ੍ਰਿਤਸਰ ਸ਼ਹਿਰ ਵਿੱਚ ਕੀਤਾ ਜਾਵੇਗਾ। ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ ਅਤੇ ਇਸੇ ਵਿੱਚ ਸ਼ਾਮਿਲ ਹੋਣ ਲਈ ਅੱਜ ਉਹ ਇਹ ਵਿਸ਼ਾਲ ਜਥਾ ਲੈ ਕੇ ਰਵਾਨਾ ਹੋ ਰਹੇ ਹਨ।
Last Updated : Feb 3, 2023, 8:19 PM IST