ਵਿਰੋਧੀਆਂ ਨੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼- ਜੈ ਕ੍ਰਿਸ਼ਨ ਸਿੰਘ ਰੋੜੀ - Aam Aadmi Party candidate Jai Krishan Singh Rori
ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਹਲਕਾ ਗੜ੍ਹਸ਼ੰਕਰ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਉਮੀਦਵਾਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਗੜ੍ਹਸ਼ੰਕਰ ਦੇ ਪਿੰਡ ਭਮੀਆਂ ਵਿੱਖੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਆਪ ਨੇ ਵਿਧਾਨਸਭਾ ਚੋਣਾਂ ਦੇ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਆਪ ਨੇ ਵਿਰੋਧੀ ਪਾਰਟੀਆਂ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਕਿਹਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਸਿਰਫ ਗੁੰਮਰਾਹ ਹੀ ਕਰਨ ਦਾ ਕੰਮ ਕੀਤਾ ਹੈ। ਕ੍ਰਿਸ਼ਨ ਸਿੰਘ ਰੋੜੀ ਨੇ ਇਲਜ਼ਾਮ ਲਗਾਇਆ ਕਿ ਹਲਕਾ ਗੜ੍ਹਸ਼ੰਕਰ ਦੇ ਵਿੱਚ ਵਿਰੋਧੀ ਪਾਰਟੀਆਂ ਵਲੋਂ ਉਨ੍ਹਾਂ ਨੂੰ ਹਮੇਸ਼ਾ ਤੋਂ ਹੀ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਪੰਜਾਬ ਦੇ ਨਾਲ ਨਾਲ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪਣਾ ਮਨ ਬਣਾ ਲਿਆ ਹੈ।
Last Updated : Feb 3, 2023, 8:12 PM IST