ਮਹਿੰਗਾਈ ਦੇ ਖ਼ਿਲਾਫ ਆਮ ਆਦਮੀ ਪਾਰਟੀ ਨੇ ਕੀਤਾ ਪ੍ਰਦਰਸ਼ਨ
ਸ੍ਰੀ ਫ਼ਤਿਹਗੜ੍ਹ ਸਾਹਿਬ: ਦਿਨੋਂ ਦਿਨ ਵਧ ਰਹੀਆਂ ਪੈਟਰੋਲ ਦੀਆਂ ਕੀਮਤਾਂ ਅਤੇ ਮਹਿੰਗਾਈ ਹੋਣ ਤੇ ਜਿਥੇ ਲੋਕਾਂ ਵਿੱਚ ਰੋਸ ਹੈ। ਉਥੇ ਹੀ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਦੇ ਵਿੱਚ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਪ ਵਰਕਰਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾਂ ਹੀ ਲੋਕਾਂ ਨੂੰ ਗੁੰਮਰਾਹ ਕਰਦੀ ਰਹੀ ਹੈ। ਚੋਣਾਂ ਖ਼ਤਮ ਹੁੰਦਿਆਂ ਹੀ ਕੀਮਤਾਂ ਦਾ ਕੰਟਰੋਲ ਹਟਾ ਦਿੱਤਾ ਗਿਆ। ਜਿਸ ਕਾਰਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨੀ ਪਹੁੰਚ ਗਈਆਂ ਹਨ। ਇਸ ਨੂੰ ਦੇਖ ਕੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋ ਜਾਣਗੇ।
Last Updated : Feb 3, 2023, 8:21 PM IST