ਮੋਹਾਲੀ ਵਿਖੇ 'ਆਪ' ਦੇ ਸੀਐੱਮ ਉਮੀਦਵਾਰ ਭਗਵੰਤ ਮਾਨ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ - ਪੰਜਾਬ ਚ ਅੱਜ ਵੋਟਿੰਗ
ਮੋਹਾਲੀ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਸੂਬੇ ਭਰ ’ਚ ਸਵੇਰ 8 ਵਜੇ ਤੋਂ ਵੋਟਿੰਗ ਜਾਰੀ ਹੈ। ਇਸ ਦੌਰਾਨ ਲੋਕਾਂ ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੀਐਮ ਉਮੀਦਵਾਰ ਭਗਵੰਤ ਮਾਨ ਵੱਲੋਂ ਵੋਟ ਪਾਈ ਗਈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵੀ ਵੋਟ ਪਾਉਣ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਾਬਾ ਸਾਹਿਬ ਅਤੇ ਭਗਤ ਸਿੰਘ ਬਾਬਾ ਸਾਹਿਬ ਅਤੇ ਭਗਤ ਸਿੰਘ ਜੀ ਦੇ ਸੁਪਨਿਆਂ ਦੇ ਪੰਜਾਬ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਆਪਣੀ ਵੋਟ ਪਾਈ। ਹਰ ਕੋਈ ਆਪਣਾ ਇਹ ਫਰਜ਼ ਜਰੂਰ ਨਿਭਾਵੇ।
Last Updated : Feb 3, 2023, 8:17 PM IST