ਅੰਮ੍ਰਿਤਸਰ ਕੇਂਦਰੀ ਤੋਂ ਆਪ ਉਮੀਦਵਾਰ ਨੇ ਜਿੱਤ ਤੋਂ ਬਾਅਦ ਲੋਕਾਂ ਦਾ ਕੀਤਾ ਧੰਨਵਾਦ - 'ਪੰਜਾਬ ਹੋਈ ਪੰਜਾਬੀਆਂ ਦੀ ਜਿੱਤ'
ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party in Punjab) ਨੂੰ ਵੱਡੀ ਜਿੱਤ ਮਿਲਣ ਤੋਂ ਬਾਅਦ ਜਿੱਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਖੁਸ਼ੀ (Happiness in Aam Aadmi Party workers) ਦੀ ਲਹਿਰ ਹੈ। ਉੱਥੇ ਹੀ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਜਿੱਤ ਪ੍ਰਾਪਤ ਕਰ ਚੁੱਕੇ ਡਾ. ਅਜੈ ਗੁਪਤਾ ਦੇ ਦਫ਼ਤਰ ਦੇ ਬਾਹਰ ਵੀ ਆਮ ਆਦਮੀ ਪਾਰਟੀ (Aam Aadmi Party) ਵਰਕਰਾਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ। ਇਸ ਤੋਂ ਬਾਅਦ ਡਾ. ਅਜੇ ਗੁਪਤਾ ਨੂੰ ਵਰਕਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਾਇਆ ਜਾ ਰਿਹਾ ਹੈ। ਇਸ ਮੌਕੇ ਢੋਲ ਤੇ ਡੱਗੇ ਤੇ ਭੰਗੜਾ ਵੀ ਪਾਇਆ ਜਾ ਰਿਹਾ ਹਨ।
Last Updated : Feb 3, 2023, 8:19 PM IST