ਆਪ ਵਿਧਾਇਕ ਨੇ ਕੀਤਾ ਲੜਕੀਆਂ ਦੇ ਸਰਕਾਰੀ ਸਕੂਲ ਦਾ ਦੌਰਾ - ਆਪ ਵਿਧਾਇਕ
ਫਰੀਦਕੋਟ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਦੇ ਹੀ ਸਾਰੇ ਵਿਧਾਇਕ ਐਕਸ਼ਨ ਮੂਡ 'ਚ ਨਜ਼ਰ ਆ ਰਹੇ ਹਨ। ਜਿਨ੍ਹਾਂ ਵੱਲੋਂ ਹਸਪਤਾਲਾਂ ਥਾਣਿਆ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ। ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਕੁੜੀਆਂ) ਵਿਖੇ ਪੁੱਜੇ। ਜਿੱਥੇ ਉਨ੍ਹਾਂ ਨੇ ਮਾਰਨਿੰਗ ਐੱਸਮਬਲੀ 'ਚ ਹਿੱਸਾ ਲਿਆ ਨਾਲ ਹੀ ਉਨ੍ਹਾਂ ਵੱਲੋਂ ਬੱਚਿਆਂ ਨਾਲ ਰੂਬਰੂ ਹੋਕੇ ਗੱਲਾਂ ਬਾਤਾਂ ਸਾਂਝੀਆਂ ਕੀਤੀਆਂ ਗਈਆਂ। ਜ਼ਿੰਦਗੀ 'ਚ ਕਾਮਯਾਬ ਹੋਣ ਲਈ ਸਖ਼ਤ ਮਿਹਨਤ ਦੇ ਨਾਲ ਮਨ ਲਗਾ ਕੇ ਪੜਾਈ ਕਰਨ ਲਈ ਕਿਹਾ।ਇਸ ਦੇ ਨਾਲ ਹੀ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਜ਼ਬੂਤ ਹੋਣ ਲਈ ਖੇਡਾਂ ਦੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਦੂਜੇ ਪਾਸੇ ਸਕੂਲ ਦੇ ਸਟਾਫ ਨਾਲ ਗੱਲਬਾਤ ਕਰਕੇ ਸਕੂਲ ਪ੍ਰਬੰਧਾਂ 'ਚ ਕਮੀਆਂ ਦੂਰ ਕਰਨ ਲਈ ਅਤੇ ਕਿਸੇ ਵੀ ਚੀਜ਼ ਦੀ ਘਾਟ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਭਰੋਸਾ ਦਿੱਤਾ।
Last Updated : Feb 3, 2023, 8:20 PM IST