ਪੰਜਾਬ

punjab

By

Published : Mar 13, 2022, 12:59 PM IST

Updated : Feb 3, 2023, 8:19 PM IST

ETV Bharat / videos

ਆਪ ਵਿਧਾਇਕ ਸੈਂਕੜਿਆਂ ਦੀ ਗਿਣਤੀ 'ਚ ਜਥੇ ਲੈ ਕੇ ਅੰਮ੍ਰਿਤਸਰ ਲਈ ਰਵਾਨਾ

ਤਰਨਤਾਰਨ: ਚੋਣਾਂ ਤੋਂ ਬਾਅਦ ਪੰਜਾਬ ਫਤਹਿ ਕਰਨ ਉਪਰੰਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਜੀ ਵਿਜੈ ਯਾਤਰਾ ਵਾਸਤੇ ਅੰਮ੍ਰਿਤਸਰ ਪਹੁੰਚੇ ਹਨ। ਪੂਰੇ ਪੰਜਾਬ ਵਿੱਚੋਂ ਲੱਖਾਂ ਦੀ ਗਿਣਤੀ 'ਚ ਲੋਕ ਅੰਮ੍ਰਿਤਸਰ ਪੁੱਜੇ ਹਨ। ਇਸ ਦੇ ਨਾਲ ਹੀ ਤਰਨ ਤਾਰਨ ਹਲਕੇ ਤੋਂ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਵੀ ਸੈਂਕੜਿਆਂ ਦੀ ਗਿਣਤੀ ਵਿੱਚ ਜਥੇ ਲੈ ਕੇ ਅੰਮ੍ਰਿਤਸਰ ਲਈ ਰਵਾਨਾ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਸ੍ਰੀ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਪਹਿਲੀ ਵਾਰ ਆ ਰਹੇ ਹਨ ਅਤੇ ਰੱਬ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਹਨ।
Last Updated : Feb 3, 2023, 8:19 PM IST

ABOUT THE AUTHOR

...view details