ਪੰਜਾਬ

punjab

ETV Bharat / videos

ਮਾਨਸਾ ਵਿੱਚ 'ਆਪ' ਦੀ ਜਿੱਤ ਦੀ ਖੁਸ਼ੀ ’ਚ ਮਹਿਲਾ ਵਰਕਰਾਂ ਨੇ ਵੰਡੇ ਲੱਡੂ - ਆਮ ਆਦਮੀ ਪਾਰਟੀ ਦੀ ਜਿੱਤ

By

Published : Mar 12, 2022, 5:09 PM IST

Updated : Feb 3, 2023, 8:19 PM IST

ਮਾਨਸਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਡੋਰ ਟੂ ਡੋਰ ਜਾ ਕੇ ਲੱਡੂ ਵੰਡੇ ਜਾ ਰਹੇ ਹਨ। ਇਸੇ ਦੇ ਚੱਲਦੇ ਮਾਨਸਾ ਵਿਖੇ ਵੀ ਆਮ ਆਦਮੀ ਪਾਰਟੀ ਦੀ ਮਹਿਲਾ ਵਰਕਰਾਂ ਵੱਲੋਂ ਲੱਡੂ ਵੰਡੇ ਗਏ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮਹਿਲਾ ਵਰਕਰਾਂ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਖੁਸ਼ ਹੈ ਕਿਉਂਕਿ ਪੰਜਾਬ ਦੇ ਵਿੱਚ ਨਵਾਂ ਬਦਲਾਅ ਇਨਕਲਾਬ ਆਇਆ ਹੈ ਅਤੇ ਆਮ ਆਦਮੀ ਪਾਰਟੀ ਤੋਂ ਹਰ ਵਰਗ ਨੂੰ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੇ ਆਮ ਆਦਮੀ ਪਾਰਟੀ ਤੋਂ ਉਮੀਦਾਂ ਲੈ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਵੱਡੀ ਜਿੱਤ ਦਿੱਤੀ ਹੈ। ਇਸ ਤੋਂ ਉਮੀਦ ਹੈ ਕਿ ਮੁੱਖਮੰਤਰੀ ਭਗਵੰਤ ਮਾਨ ਇਨ੍ਹਾਂ ਸਾਰੀਆਂ ਉਮੀਦਾਂ ’ਤੇ ਖਰੇ ਉਤਰਨਗੇ। ਪੰਜਾਬ ਦੇ ਵਿੱਚ ਨਸ਼ੇ ਦਾ ਮੁੱਦਾ ਬੇਰੁਜ਼ਗਾਰੀ ਦਾ ਮੁੱਦਾ ਹੈ ਅਜਿਹੇ ਮੁੱਦਿਆਂ ਨੂੰ ਖ਼ਤਮ ਕਰਕੇ ਸਿਹਤ ਸਹੂਲਤਾਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਲਈ ਵੀ ਆਮ ਆਦਮੀ ਪਾਰਟੀ ਕੋਸ਼ਿਸ਼ਾਂ ਕਰੇਗੀ।
Last Updated : Feb 3, 2023, 8:19 PM IST

ABOUT THE AUTHOR

...view details