ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਪ ਦੇ ਜੇਤੂ ਵਿਧਾਇਕ ਨੇ ਲੋਕਾਂ ਦਾ ਕੀਤਾ ਧੰਨਵਾਦ - Halqa Baba Bakala Sahib thanked the people
ਅੰਮ੍ਰਿਤਸਰ: ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਜਿੱਥੇ ਆਪ ਸਮਰਥਕ ਜਿੱਤ ਦਾ ਜਸ਼ਨ ਮਨਾ ਰਹੇ ਹਨ, ਉਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਪ ਦੇ ਜੇਤੂ ਰਹੇ ਉਮੀਦਵਾਰ ਨੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਪ ਦੇ ਜੇਤੂ ਵਿਧਾਇਕ ਦਲਬੀਰ ਸਿੰਘ ਟੋਂਗ ਨੇ ਆਪਣੀ ਸ਼ਾਨਦਾਰ ਜਿੱਤ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਜਿੱਤ ਦਾ ਸਿਹਰਾ ਲੋਕਾਂ ਸਿਰ ਦਿੱਤਾ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ 'ਤੇ ਖਰੇ ਉਤਰਨ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਭਰ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਨਾਲ ਇਹ ਸਾਬਿਤ ਹੋ ਗਿਆ ਹੈ ਕਿ ਲੋਕ ਬਦਲਾ ਚਾਉਂਦੇ ਸਨ ਅਤੇ ਇਸ ਜਿੱਤ ਲਈ ਲੋਕਾਂ ਨੂੰ ਮੁਬਾਰਕਾਂ। ਜ਼ਿਕਰਯੋਗ ਹੈ ਕਿ ਆਪ ਦੇ ਜੇਤੂ ਵਿਧਾਇਕ ਦਲਬੀਰ ਸਿੰਘ ਟੋਂਗ ਨੇ 19552 ਵੋਟਾਂ ਨਾਲ ਆਪਣੀ ਜਿੱਤ ਦਰਜ ਕੀਤੀ ਹੈ।
Last Updated : Feb 3, 2023, 8:19 PM IST