ਅਦਾਕਾਰਾ ਜੂਹੀ ਬੱਬਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ - ਸ਼੍ਰੀ ਹਰਿਮੰਦਰ ਸਾਹਿਬ
ਅੰਮ੍ਰਿਤਸਰ: ਪੰਜਾਬੀ ਫਿਲਮਾਂ ਦੀ ਮਸ਼ਹੁਰ ਅਦਾਕਾਰਾ ਜੂਹੀ ਬੱਬਰ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਜਿੱਥੇ ਉਨ੍ਹਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਨਾਲ ਹੀ ਉਨ੍ਹਾਂ ਵੱਲੋਂ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ ਅਤੇ ਵਾਹਿਗੁਰੂ ਘਰ ਆ ਕੇ ਉਨ੍ਹਾਂ ਨੂੰ ਅਲੌਕਿਕ ਸਾਂਤੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਫਿਲਮਾਂ ਤੋਂ ਦੂਰ ਰਹਿ ਹਨ ਪਰ ਜਲਦ ਹੀ ਵੈਬ ਸੀਰੀਜ ਅਤੇ ਫਿਲਮ ਦੇ ਨਾਲ ਦਰਸ਼ਕਾਂ ਨਾਲ ਰੂਬਰੂ ਹੋਵਾਂਗੇ।
Last Updated : Feb 3, 2023, 8:19 PM IST