ਅਕਾਲੀ ਦਲ ਅਤੇ ਬਸਪਾ ਵਰਕਰਾਂ ਨੇ ਉਮੀਦਵਾਰ ਦੇ ਵਜ਼ਨ ਬਰਾਬਰ ਖੂਨ ਕੀਤਾ ਦਾਨ - punjab poll
ਬਠਿੰਡਾ: ਪੰਜਾਬ ਵਿਧਾਨ ਸਭਾ 2022 ਚੋਣਾਂ ਨੂੰ ਲੈਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਚੋਣ ਸੰਪਰਕ ਮੁਹਿੰਮ ਤੋਰੀ ਹੋਈ ਹੈ। ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਪ੍ਰਤੀ ਵਰਕਰਾਂ ਦਾ ਅਨੋਖਾ ਪਿਆਰ ਵੇਖਣ ਨੂੰ ਮਿਲਿਆ। ਵਰਕਰਾਂ ਵੱਲੋਂ ਉਮੀਦਵਾਰ ਦੇ ਵਜ਼ਨ ਦੇ ਬਰਾਬਰ ਖੂਨਦਾਨ ਕੀਤਾ ਗਿਆ। ਵੱਡੀ ਗਿਣਤੀ ਵਿਚ ਇਕੱਠੇ ਹੋਏ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਉਹ ਆਪਣੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਦਾਨ ਕੀਤੇ ਖੂਨ ਦੇ ਕਤਰੇ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਉਨ੍ਹਾਂ ਦਾ ਤਿੰਨ ਕਾਂਗਰਸੀਆਂ ਨਾਲ ਮੁਕਾਬਲਾ ਹੈ ਜੋ ਕਿ ਕਿਸੇ ਨਾ ਕਿਸੇ ਸਮੇਂ ਕਾਂਗਰਸ ਦਾ ਹਿੱਸਾ ਰਹੇ ਹਨ, ਭਾਵੇਂ ਅੱਜ ਕਿਸੇ ਹੋਰ ਪਾਰਟੀ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਵਧ ਰਹੀ ਗੁੰਡਾਗਰਦੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਉਨ੍ਹਾਂ ਵੱਲੋਂ ਬਣਦੇ ਕਦਮ ਚੁੱਕੇ ਜਾਣਗੇ ਅਤੇ ਲੋਕ ਉਨ੍ਹਾਂ ਦੇ ਸਮਾਜ ਸੇਵੀ ਕੰਮਾਂ ਨੂੰ ਵੇਖਦੇ ਹੋਏ ਵਿਧਾਨ ਸਭਾ ਭੇਜਣਗੇ।
Last Updated : Feb 3, 2023, 8:16 PM IST