ਟਿਕਟਾਂ ਵੇਚੀਆਂ ਗਈਆਂ ਹਨ: ਸੁਖਬੀਰ ਬਾਦਲ - ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ
ਪਟਿਆਲਾ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਪਟਿਆਲਾ ਵਿਖੇ ਪਹੁੰਚੇ। ਉਨ੍ਹਾਂ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ 'ਤੇ ਕਿਹਾ ਹੈ ਕਿ ਅਜੇ ਵੀ ਕਾਂਗਰਸ ਲੋਕਾਂ ਤੋਂ ਕੀ ਉਮੀਦ ਰੱਖਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਆਮ ਆਦਮੀ ਪਾਰਟੀ ਦੇ ਜਿੰਨੇ ਵੀ ਉਮੀਦਵਾਰ ਐਲਾਨ ਰਹੀ ਹੈ, ਦੂਜੀਆਂ ਪਾਰਟੀਆਂ ਵਿਚੋਂ ਆਏ ਹੋਏ ਹਨ, ਉਨ੍ਹਾਂ ਨੇ ਕਿਹਾ ਕਿ ਟਿਕਟਾਂ ਵੇਚੀਆਂ ਗਈਆਂ ਹਨ।
Last Updated : Feb 3, 2023, 8:11 PM IST