ਕੇਂਦਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਕਰ ਰਿਹਾ ਸਲੂਕ: ਅਰੋੜਾ - ਕੇਂਦਰ ਦੀ ਭਾਜਪਾ ਸਰਕਾਰ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਵਲੋਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਬੀ.ਬੀ.ਐਮ.ਬੀ ਦਾ ਮਸਲਾ ਹੋਵੇ ਚਾਹੇ ਹੁਣ ਸਿਟ ਕੋ ਵਾਲਾ ਮਸਲਾ ਹੋਵੇ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਹੀ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੇਂਦਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪਏ ਹਨ,ਉਦੋਂ ਤੋਂ ਹੀ ਅਜਿਹੀਆਂ ਚਾਲਾਂ ਖੇਡੀਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਇਸ ਤੋਂ ਪਹਿਲਾਂ ਕਹਿੰਦਾ ਰਿਹਾ ਹੈ ਕਿ ਸੂਬੇ ਦੇ ਨਾਲ ਕੇਂਦਰ ਸਰਕਾਰ ਦਾ ਰਿਸ਼ਤਾ ਵੱਡੇ ਅਤੇ ਛੋਟੇ ਭਰਾ ਵਾਲਾ ਹੁੰਦਾ ਹੈ, ਜਦਕਿ ਅਜਿਹਾ ਨਹੀਂ ਲੱਗ ਰਿਹਾ।
Last Updated : Feb 3, 2023, 8:18 PM IST