ਇਜ਼ਰਾਈਲ ਦੇ ਰਾਜਦੂਤ ਕੋਬੀ ਸ਼ੋਸ਼ਾਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ - obeisance at Sachkhand Sri Harmandir Sahib
ਅੰਮ੍ਰਿਤਸਰ: ਇਜ਼ਰਾਈਲ ਦੇ ਰਾਜਦੂਤ ਕੋਬੀ ਸ਼ੌਸ਼ਾਨੀ ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇੱਥੇ ਪਹੁੰਚ ਕੇ ਉਨ੍ਹਾਂ ਨੇ ਮੱਥਾ ਟੇਕਣ ਉਪਰੰਤ ਬਾਣੀ ਦਾ ਆਨੰਦ ਮਾਣਿਆ ਅਤੇ ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਬਚਪਨ ਦਾ ਸੁਪਨਾ ਸੀ ਜੋ ਅੱਜ ਪੂਰਾ ਹੋਇਆ ਅੱਜ ਦੀ ਸ਼ਾਮ ਉਨ੍ਹਾਂ ਨੂੰ ਸਦਾ ਯਾਦ ਰਹੇਗੀ, ਜਦਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿੱਖ ਧਰਮ ਅਤੇ ਸ੍ਰੀ ਹਰਿਮੰਦਰ ਸਾਹਿਬ ਲਈ ਬਹੁਤ ਆਸਥਾ ਅਤੇ ਸ਼ਰਧਾ ਹੈ।
Last Updated : Feb 3, 2023, 8:18 PM IST