ਬਿਜਲੀ ਟਰਾਂਸਫਾਰਮਰਾਂ ’ਚੋਂ ਤੇਲ ਚੋਰੀ ਕਰਨ ਵਾਲਾ ਗਿਰੋਹ ਬੇਨਕਾਬ ! - stealing oil from power transformers
ਅੰਮ੍ਰਿਤਸਰ: ਸੂਬੇ ਵਿੱਚ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਪੁਲਿਸ ਨੇ ਬਿਜਲੀ ਦੇ ਟਰਾਂਸਫਾਰਮਰਾਂ ਵਿੱਚੋਂ ਤੇਲ ਚੋਰ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਕੋਲੋਂ 6 ਕੇਨ ਚੋਰੀ ਦੇ ਤੇਲ ਦੇ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦਾ ਇੱਕ ਸਾਥੀ ਹੋਰ ਵੀ ਜੋ ਕਿ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ ਅਤੇ ਉਸਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦਾ ਰਿਮਾਂਡ ਹਾਸਿਲ ਕਰਕੇ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਉਹ ਤੇਲ ਅੱਗੇ ਕਿਸਨੂੰ ਸਪਲਾਈ ਕਰਦਾ ਸੀ ਅਤੇ ਅੱਗੇ ਤੇਲ ਕਿੱਥੇ ਲਿਜਾਇਆ ਜਾਂਦਾ ਸੀ।
Last Updated : Feb 3, 2023, 8:18 PM IST
TAGGED:
ਟਰਾਂਸਫਾਰਮਰਾਂ ’ਚੋਂ ਤੇਲ ਚੋਰੀ