ਨਸ਼ੇ ਦੇ ਆਦੀ ਚੋਰ ਆਏ ਪੁਲਿਸ ਅੜ੍ਹਿੱਕੇ - Amritsar police arrested two thieves
ਅੰਮ੍ਰਿਤਸਰ: ਪੰਜਾਬ ਵਿੱਚ ਨੌਜਵਾਨ ਨਸ਼ੇ ਦੀ ਪੂਰਤੀ ਕਰਨ ਲਈ ਹਰ ਹੀਲਾ ਵਸੀਲਾ ਵਰਤਦੇ ਹਨ ਉੱਥੇ ਹੀ ਕਈ ਨੌਜਵਾਨ ਨਸ਼ੇ ਦੇ ਆਦੀ ਹੋਣ ਕਰਕੇ ਚੋਰੀ ਕਰਨ ਦੇ ਆਦੀ ਬਣ ਜਾਂਦੇ ਹਨ। ਉੱਥੇ ਹੀ ਅੰਮ੍ਰਿਤਸਰ ਪੁਲਿਸ ਵੱਲੋਂ 2 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਕਿ ਨਸ਼ੇ ਦੇ ਆਦੀ ਸਨ ਅਤੇ ਨਸ਼ੇ ਦੀ ਪੂਰਤੀ ਕਰਨ ਵਾਸਤੇ ਇਹ ਮੋਟਰਸਾਇਕਲ ਚੋਰੀ ਕਰਦੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ 5 ਦੇ ਕਰੀਬ ਮੋਟਰਸਾਈਕਲ ਚੋਰੀ ਦੇ ਬਰਾਮਦ ਕੀਤੇ ਗਏ ਹਨ।ਫਿਲਹਾਲ ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਿਲ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:21 PM IST