ਜ਼ਮਾਨਤ 'ਤੇ ਆਏ ਵਿਅਕਤੀ ਦਾ ਗੋਲੀ ਮਾਰ ਕੇ ਕਤਲ - ਵਿਅਕਤੀ ਦਾ ਸ਼ਰ੍ਹੇਆਮ ਗੋਲੀਆਂ ਮਾਰਕੇ ਕਤਲ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਤੋਂ ਗੁੰਡਾਗਰਦੀ ਵੱਧਦੀ ਹੋਈ ਦਿਖਾਈ ਦਿੱਤੀ, ਜਿਸ ਤਹਿਤ ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਦਾ ਸ਼ਰ੍ਹੇਆਮ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਘਣੂੰਪੁਰ ਕਾਲੇ ਇਲਾਕੇ ਵਿੱਚ ਹੋਈ। ਮਿਲੀ ਜਾਣਕਾਰੀ ਮੁਤਾਬਕ ਜਿਸ ਵਿਅਕਤੀ ਦਾ ਕਤਲ ਕੀਤਾ ਗਿਆ ਹੈ, ਉਹ ਕਤਲ ਕੇਸ ਵਿੱਚ ਜ਼ੇਲ ਵਿੱਚ ਬੰਦ ਸੀ ਅਤੇ 5 ਸਾਲ ਬਾਅਦ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ।
Last Updated : Feb 3, 2023, 8:18 PM IST