ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਚੰਨੀ ਨੂੰ ਦਿੱਤਾ ਮੰਗ ਪੱਤਰ - ਪੰਜਾਬ ਵਿਧਾਨਸਭਾ ਚੋਣਾਂ 2022
ਬਰਨਾਲਾ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਤਕਰੀਬਨ 20 ਦਿਨਾਂ ਬਾਅਦ ਆਪਣੇ ਹਲਕੇ ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਮਿਲਣ ਲਈ ਪਹੁੰਚੇ। ਇਸ ਦੌਰਾਨ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੀਐੱਮ ਚੰਨੀ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਦੌਰਾਨ ਆਂਗਣਵਾੜੀ ਵਰਕਰ ਦੀ ਜ਼ਿਲ੍ਹਾ ਆਗੂ ਰੁਪਿੰਦਰ ਕੌਰ ਬਾਵਾ ਨੇ ਦੱਸਿਆ ਕਿ ਭਾਵੇਂ ਔਰਤਾਂ ਲਈ ਸਰਕਾਰਾਂ ਵੱਲੋਂ ਬਰਾਬਰਤਾ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ ’ਤੇ ਹਕੀਕਤ ਕੁਝ ਹੋਰ ਹੀ ਹੈ। ਆਂਗਣਵਾੜੀ ਵਰਕਰਾਂ ਵੱਲੋਂ ਕੰਮ ਕਰਵਾਏ ਜਾਂਦੇ ਹਨ ਪਰ ਮਿਹਨਤਾਨਾ ਬਹੁਤ ਹੀ ਘੱਟ ਦਿੱਤਾ ਜਾਂਦਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਮੰਗ ਪੱਤਰ ਵੀ ਸੌਂਪੇ ਜਾ ਰਹੇ ਹਨ। ਇਸੇ ਤਹਿਤ ਉਨ੍ਹਾਂ ਵੱਲੋਂ ਸੀਐੱਮ ਚੰਨੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੀ ਗੱਲ ਆਖੀ ਗਈ ਹੈ।
Last Updated : Feb 3, 2023, 8:19 PM IST