ਕੇਂਦਰ ਦੀਆਂ ਨੀਤੀਆਂ ਖਿਲਾਫ਼ ਆਂਗਨਵਾੜੀ ਮੁਲਾਜ਼ਮਾਂ ਦਾ ਜ਼ੋਰਦਾਰ ਰੋਸ ਮੁਜ਼ਾਹਰਾ - Anganwadi workers protest
ਪਟਿਆਲਾ: ਸੂਬੇ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਮੰਗਾਂ ਨੂੰ ਲੈਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸਦੇ ਚੱਲਦੇ ਪਟਿਆਲਾ ਦੇ ਲੀਲਾ ਭਵਨ ਚੌਕ ਵਿਖੇ ਆਂਗਨਵਾੜੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ (Anganwadi workers protest against central government ) ਗਿਆ ਹੈ। ਦੂਜੇ ਦਿਨ ਵੀ ਆਂਗਨਵਾੜੀ ਵਰਕਰ ਹੜਤਾਲ ’ਤੇ ਰਹੇ ਹਨ। ਇਸ ਮੌਕੇ ਪ੍ਰਦਰਸ਼ਨਕਾਰੀ ਆਂਗਨਵਾੜੀ ਵਰਕਰਾਂ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਸਰਕਾਰ ਤੋਂ ਪੈਨਸ਼ਨ ਬਹਾਲੀ ਦੀ ਮੰਗ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਹਰ ਵਿਭਾਗ ਦਾ ਨਿੱਜੀਕਰਨ ਕਰ ਰਹੀ ਹੈ ਜਿਸਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
Last Updated : Feb 3, 2023, 8:21 PM IST